ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਪੀ ਸਿੱਧੂ ਕਤਲ ਕੇਸ: ਦੋ ਮੈਂਬਰੀ ਬੈਂਚ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕੀਤਾ

07:23 AM May 22, 2024 IST

ਨਵੀਂ ਦਿੱਲੀ, 21 ਮਈ
ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ 2015 ’ਚ ਚੰਡੀਗੜ੍ਹ ਵਿੱਚ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ’ਚ ਇੱਕ ਮੁਲਜ਼ਮ ਹਾਈ ਕੋਰਟ ਦੇ ਸਾਬਕਾ ਜੱਜ ਦੀ ਧੀ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਅੱਜ ਖੁਦ ਨੂੰ ਵੱਖ ਕਰ ਲਿਆ ਹੈ। ਜਸਟਿਸ ਦੀਪਾਂਕਰ ਦੱਤਾ ਤੇ ਸਤੀਸ਼ ਚੰਦਰ ਸ਼ਰਮਾ ਦੇ ਵੈਕੇਸ਼ਨ ਬੈਂਚ ਨੇ ਕਿਹਾ ਕਿ ਉਹ ਇਹ ਮਾਮਲਾ ਸੁਣਨਾ ਨਹੀਂ ਚਾਹੁੰਦੇ ਕਿਉਂਕਿ ਇਸ ਵਿੱਚ ਇੱਕ ਸਾਬਕਾ ਜੱਜ ਦੀ ਬੇਟੀ ਸ਼ਾਮਲ ਹੈ। ਉਨ੍ਹਾਂ ਇਹ ਮਾਮਲਾ ਅਗਲੇ ਹਫ਼ਤੇ ਕਿਸੇ ਹੋਰ ਵੈਕੇਸ਼ਨ ਬੈਂਚ ਕੋਲ ਸੁਣਵਾਈ ਲਈ ਸੂਚੀਬੱਧ ਕਰਦਿਆਂ ਕਿਹਾ, ‘ਇਹ ਮਾਮਲਾ ਉਸ ਬੈਂਚ ਕੋਲ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ।’ ਪਟੀਸ਼ਨਰ ਕਲਿਆਣੀ ਸਿੰਘ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਕਿਹਾ ਕਿ ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 25 ਅਪਰੈਲ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ -ਪੀਟੀਆਈ

Advertisement

Advertisement