For the best experience, open
https://m.punjabitribuneonline.com
on your mobile browser.
Advertisement

ਸਿੱਪੀ ਸਿੱਧੂ ਕਤਲ ਕੇਸ ਵਿੱਚ ਕਲਿਆਣੀ ਸਿੰਘ ਖ਼ਿਲਾਫ਼ 8 ਸਾਲ ਬਾਅਦ ਦੋਸ਼ ਆਇਦ

06:50 AM May 05, 2024 IST
ਸਿੱਪੀ ਸਿੱਧੂ ਕਤਲ ਕੇਸ ਵਿੱਚ ਕਲਿਆਣੀ ਸਿੰਘ ਖ਼ਿਲਾਫ਼ 8 ਸਾਲ ਬਾਅਦ ਦੋਸ਼ ਆਇਦ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਮਈ
ਇੱਥੋਂ ਦੇ ਸੈਕਟਰ-43 ਵਿੱਚ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਕੌਮਾਤਰੀ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੇ 8 ਸਾਲ ਪੁਰਾਣੇ ਕਤਲ ਦੇ ਮਾਮਲੇ ਵਿੱਚ ਕਲਿਆਣੀ ਸਿੰਘ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਕਲਿਆਣੀ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 302, 120 ਬੀ ਅਤੇ 201 ਤਹਿਤ ਦੋਸ਼ ਆਇਦ ਕੀਤੇ ਹਨ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ’ਤੇ ਪਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਪੀ ਸਿੱਧੂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਮਰਹੂਮ ਜਸਟਿਸ ਐੱਸਐੱਸ ਸਿੱਧੂ ਦੇ ਪੋਤਰੇ ਸਨ ਜਿਨ੍ਹਾਂ ਦਾ 20 ਸਤੰਬਰ 2015 ਨੂੰ ਚੰਡੀਗੜ੍ਹ ਦੇ ਸੈਕਟਰ-27 ਦੇ ਪਾਰਕ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਸਿੱਧੂ ਦੇ ਪਰਿਵਾਰ ਨੇ ਕਲਿਆਣੀ ਸਿੰਘ ’ਤੇ ਕਤਲ ਦਾ ਦੋਸ਼ ਲਗਾਇਆ ਸੀ। ਹਾਲਾਂਕਿ ਚੰਡੀਗੜ੍ਹ ਪੁਲੀਸ ਦੇ ਥਾਣਾ ਸੈਕਟਰ-26 ਦੀ ਪੁਲੀਸ ਨੇ ਇਸ ਮਾਮਲੇ ਸਬੰਧੀ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਸੀ। ਅਪਰੈਲ 2016 ਵਿੱਚ ਇਹ ਮਾਮਲਾ ਸੀਬੀਆਈ ਨੂੰ ਦੇ ਦਿੱਤਾ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਸੀਬੀਆਈ ਨੇ 15 ਜੂਨ 2022 ਨੂੰ ਕਲਿਆਣੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਸਤੰਬਰ 2022 ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਲਿਆਣੀ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਅੱਜ ਕੇਸ ਦੀ ਸੁਣਵਾਈ ਹੋਈ ਤਾਂ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਲਿਆਣੀ ਸਿੰਘ ਵਿਰੁੱਧ ਦੋਸ਼ ਆਇਦ ਕਰ ਦਿੱਤੇ ਹਨ।

Advertisement

Advertisement
Author Image

Advertisement
Advertisement
×