ਸਿਰਸਾ: ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ‘ਆਪ’ ਵਰਕਰ ਹਿਰਾਸਤ ’ਚ ਲਏ
03:32 PM Mar 26, 2024 IST
Advertisement
ਪ੍ਰਭੂ ਦਿਆਲ
ਸਿਰਸਾ, 26 ਮਾਰਚ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਭਾਜਪਾ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਤੇ ਵਰਕਰਾਂ ਨੂੰ ਪੁਲੀਸ ਨੇ ਧੱਕਾਮੁਕੀ ਮਗਰੋਂ ਹਿਰਾਸਤ ਵਿੱਚ ਲੈ ਲਿਆ। ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਕੁਲਦੀਪ ਗਦਰਾਣਾ ਐਡਵੋਕੇਟ, ਸਾਬਕਾ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੁਮਾਰ ਐਡਵੋਕੇਟ, ਜ਼ਿਲ੍ਹਾ ਪ੍ਰਧਾਨ ਹੈਪੀ ਰਾਣੀਆਂ, ਜ਼ਿਲ੍ਹਾ ਸਕੱਤਰ ਸ਼ਾਮ ਮਹਿਤਾ, ਪੂਨਮ ਗੋਦਾਰਾ, ਸਰੋਜ ਮਾਨਵ, ਰਾਜੇਸ਼ ਮਲਿਕ, ਸੁਰਜੀਤ ਬੇਗੂ, ਅਨਿਲ ਚੰਦਲ ਤੇ ਹੰਸ ਰਾਜ ਸਾਮਾ ਸ਼ਾਮਲ ਹਨ।
Advertisement
Advertisement
Advertisement