ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਰਸਾ: ਝੋਨੇ ਦੀ ਖਰੀਦ 15 ਤੋਂ ਸ਼ੁਰੂ ਕਰਵਾਉਣ ਲਈ ਬੀਕੇਯੂ (ਚਡੂਨੀ) ਦਾ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ

01:42 PM Sep 11, 2023 IST
ਪ੍ਰਭੂ ਦਿਆਲਸਿਰਸਾ, 11 ਸਤੰਬਰ
Advertisement

ਭਾਰਤੀ ਕਿਸਾਨ ਯੂਨੀਅਨ (ਚਡੂਨੀ) ਨੇ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕਰਨ ਤੇ ਕਈ ਹੋਰ ਮੰਗਾਂ ਦੀ ਪੂਰਤੀ ਲਈ ਅੱਜ ਇਥੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗਪੱਤਰ ਸੌਂਪਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਿੰਨੀ ਸਕੱਤਰੇਤ ਦੇ ਬਾਹਰ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿਕੰਦਰ ਸਿੰਘ ਰੋੜੀ, ਭੁਪਿੰਦਰ ਸਿੰਘ ਵੈਦਵਾਲਾ ਅਤੇ ਹਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਏ। ਹੜ੍ਹ ਦੌਰਾਨ ਜਿਹੜੇ ਖੇਤ ਮਜ਼ਦੂਰਾਂ ਤੇ ਹੋਰ ਲੋਕਾਂ ਦੇ ਮਕਾਨ ਨੁਕਸਾਨੇ ਗਏ ਹਨ ਅਤੇ ਜਿਨ੍ਹਾਂ ਦੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਨੂੰ ਵੀ ਮੁਆਵਜ਼ਾ ਦਿੱਤਾ ਜਾਏ। ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਏ। ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕਰਜ਼ਾਮੁਕਤ ਕੀਤਾ ਜਾਏ। ਐੱਮਐੱਸਪੀ ’ਤੇ ਗਰੰਟੀ ਕਾਨੂੰਨ ਬਣਾਇਆ ਜਾਏ। ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਏ। ਘੱਗਰ, ਟਾਂਗਰੀ ਤੇ ਮਾਰਕੰਡਾ ਨਦੀਆਂ ਦੀ ਖੁਦਾਈ ਕਰਵਾਈ ਜਾਏ ਤੇ ਇਨ੍ਹਾਂ ਦੇ ਬੰਨਿਆਂ ਨੂੰ ਮਜ਼ਬੂਤ ਕੀਤਾ ਜਾਏ। 2020 ’ਚ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ, 2022 ਦਾ ਬੀਮਾ ਕਲੇਮ ਅਤੇ 2023 ’ਚ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਤੇ ਬੀਮਾ ਕਲੇਮ ਤੁਰੰਤ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਏ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।

Advertisement
Advertisement