ਸਿਰਸਾ: ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਾਂਗਰਸੀਆਂ ਵੱਲੋਂ ਪ੍ਰਦਰਸ਼ਨ
04:44 PM Jun 21, 2024 IST
Advertisement
ਪ੍ਰਭੂ ਦਿਆਲ
ਸਿਰਸਾ, 21 ਜੂਨ
ਬਿਜਲੀ ਦੀ ਅਣਐਲਾਨੇ ਕੱਟਾਂ ਦੇ ਵਿਰੋਧ ’ਚ ਅੱਜ ਕਾਂਗਰਸੀਆਂ ਨੇ ਜ਼ੋਰਦਾਰ ਪ੍ਰਦਰਸ਼ਨ ਕਰਕੇ ਬਿਜਲੀ ਨਿਗਮ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਕਾਂਗਰਸੀ ਆਗੂ ਤੇ ਵਰਕਰ ਬਰਨਾਲਾ ਰੋਡ ਸਥਿਤ ਬਿਜਲੀ ਘਰ ਦੇ ਬਾਹਰ ਇਕੱਠੇ ਹੋਏ ਤੇ ਮੁੱਖ ਗੇਟ ’ਤੇ ਕਈ ਘੰਟੇ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਸਰਕਾਰ ਤੇ ਬਿਜਲੀ ਮੰਤਰੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੇ ਰੋਹ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਬਿਜਲੀ ਘਰ ਦੇ ਬਾਹਰ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸੀਨੀਅਰ ਕਾਂਗਰਸੀ ਆਗੂ ਡਾ. ਕੇਵੀਸਿੰ ਘ ਨੇ ਕੀਤੀ।
Advertisement
Advertisement
Advertisement