ਸਿਰਸਾ: ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਵੱਲੋਂ ਪ੍ਰਦਰਸ਼ਨ
ਪ੍ਰਭੂ ਦਿਆਲ
ਸਿਰਸਾ, 3 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦੀ ਵਾਆਦਾ ਖ਼ਿਲਾਫੀ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁਤਲੇ ਫੂਕੇ ਗਏ। ਕਿਸਾਨ ਜਥੇਬੰਦੀਆਂ ਨੇ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਦੌਰਾਨ ਕਿਸਾਨਾਂ ਨੇ ਪ੍ਰਧਾਨ ਮੰਤਰੀ ਤੋਂ ਇਲਾਵਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦਾ ਪੁਤਲਾ ਫੂਕਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਸਭਾ ਦੇ ਸੀਨੀਅਰ ਆਗੂ ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਮੁਲਤਵੀ ਕੀਤੇ ਜਾਣ ਵੇਲੇ ਸਰਕਾਰ ਨੇ ਜਿਹੜੇ ਵਾਅਦੇ ਕਿਸਾਨ ਆਗੂਆਂ ਨਾਲ ਕੀਤੇ ਸਨ, ਉਨ੍ਹਾਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਇਸ ਮੌਕੇ ’ਤੇ ਤਿਲਕ ਰਾਜ ਵਨਿਾਇਕ, ਜਗਰੂਪ ਸਿੰਘ ਚੌਬੁਰਜਾ, ਬਲਰਾਜ ਸਿੰਘ ਬਣੀ, ਪ੍ਰੀਤਪਾਲ ਸਿੰਘ, ਸੁਰਜੀਤ ਸਿੰਘ, ਹਮਜਿੰਦਰ ਸਿੰਘ, ਗੁਰਪ੍ਰੀਤ ਸਿੰਘ ਜੀਵਨਨਗਰ ਤੇ ਰਘੁਵੀਰ ਸਿੰਘ ਨਕੌੜਾ ਨੇ ਆਪਣੇ ਵਿਚਾਰ ਪ੍ਰਗਟ ਕੀਤੇ।