ਸਿਰਸਾ: ਮੰਗਾਂ ਦੀ ਪੂਰਤੀ ਲਈ ਆਸ਼ਾ ਵਰਕਰਾਂ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ
03:55 PM Sep 18, 2023 IST
Advertisement
ਪ੍ਰਭੂ ਦਿਆਲ
ਸਿਰਸਾ, 18 ਸਤੰਬਰ
ਸਰਕਾਰੀ ਕਰਮਚਾਰੀ ਦਾ ਦਰਜਾ ਤੇ ਹੋਰ ਮੰਗਾਂ ਦੀ ਪੂਰਤੀ ਲਈ ਆਸ਼ਾ ਵਰਕਰਾਂ ਨੇ ਇਥੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਪ੍ਰਧਾਨਗੀ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਰਸ਼ਨਾ, ਪਿੰਕੀ ਤੇ ਸ਼ਿਮਲਾ ਝੌਂਪੜਾ ਨੇ ਸਾਂਝੇ ਤੌਰ ’ਤੇ ਕੀਤੀ। ਮਿੰਨੀ ਸਕੱਤਰੇਤ ਦੇ ਬਾਹਰ ਧਰਨੇ ’ਤੇ ਬੈਠੀਆਂ ਆਸ਼ਾ ਵਰਕਰਾਂ ਨੂੰ ਬੁਲਾਰਿਆਂ ਨੇ ਕਿਹਾ ਕਿ ਆਸ਼ਾ ਵਰਕਰਜ਼ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਹਰਿਆਣਾ ’ਚ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਯੂਨੀਅਨ ਦੀਆਂ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਆਸ਼ਾ ਵਰਕਰ ਮੌਜੂਦ ਸਨ।
Advertisement
Advertisement
Advertisement