ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਰਸਾ: ਕਿਸਾਨਾਂ ਨੇ ਟੌਲ ਪਲਾਜ਼ਾ ਕਰਵਾਇਆ ਪਰਚੀ-ਮੁਕਤ; ਧਰਨਾ ਦਿੱਤਾ

09:57 PM Jun 23, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਸਿਰਸਾ, 7 ਜੂਨ

ਸੂਰਜਮੁਖੀ ਦੀ ਫਸਲ ‘ਤੇ ਸਮਰਥਨ ਮੁੱਲ ਦੀ ਮੰਗ ਕਰ ਰਹੇ ਕਿਸਾਨਾਂ ‘ਤੇ ਪੁਲੀਸ ਵੱਲੋਂ ਬੀਤੇ ਦਿਨ ਸ਼ਾਹਬਾਦ ‘ਚ ਕੀਤੇ ਗਏ ਲਾਠੀਚਾਰਜ ਦੇ ਵਿਰੋਧ ‘ਚ ਅੱਜ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨਾਲ ਜੁੜੇ ਕਿਸਾਨਾਂ ਨੇ ਨੈਸ਼ਨਲ ਹਾਈ ਵੇਅ ਨੰਬਰ 9 ‘ਤੇ ਭਾਵਦੀਨ ਟੌਲ ਪਲਾਜ਼ੇ ਨੂੰ ਪਰਚੀ ਮੁਕਤ ਕਰਵਾ ਕੇ ਧਰਨਾ ਦਿੱਤਾ। ਕਿਸਾਨਾਂ ਨੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਤੇ ਕਿਸਾਨਾਂ ‘ਤੇ ਦਰਜ ਸਾਰੇ ਮੁਕਦਮੇ ਰੱਦ ਕਰਨ ਦੀ ਮੰਗ ਕੀਤੀ।

Advertisement

Advertisement