ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਰਸਾ: ਵਿਆਹੁਤਾ ਕਤਲ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਹਰਿਆਣਾ ਦੇ ਖੇਤੀ ਮੰਤਰੀ ਦਾ ਰਾਹ ਡੱਕਿਆ

02:24 PM Aug 21, 2023 IST

ਪ੍ਰਭੂ ਦਿਆਲ
ਸਿਰਸਾ, 21 ਅਗਸਤ
ਇਥੋਂ ਦੇ ਪਿੰਡ ਸੁਖਚੈਨ ’ਚ ਬੀਤੇ ਦਿਨੀਂ ਵਿਆਹੁਤਾ ਦਾ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਕਤਲ ਕਰਨ ਦੇ ਮਾਮਲੇ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਥਿਰਾਜ ਤੇ ਇਸ ਦੇ ਨਾਲ ਲੱਗਦੇ ਹੋਰ ਪਿੰਡਾਂ ਦੇ ਲੋਕਾਂ ਨੇ ਖੇਤੀ ਮੰਤਰੀ ਜੇਪੀ ਦਲਾਲ ਦਾ ਪੀਡਬਲਿਊਡੀ ਰੈਸਟ ਹਾਊਸ ਦੇ ਮੁੱਖ ਗੇਟ ’ਤੇ ਘਿਰਾਓ ਕੀਤਾ। ਖੇਤੀ ਮੰਤਰੀ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤੇ ਜਾਣ ਦਾ ਭਰੋਸਾ ਦਿਵਾਇਆ। ਲੜਕੀ ਦੇ ਮਾਪਿਆਂ ਤੇ ਪਿੰਡ ਦੇ ਹੋਰ ਲੋਕਾਂ ਨੇ ਆਖਿਆ ਕਿ ਜਦੋਂ ਤੱਕ ਲੜਕੀ ਦੇ ਕਤਲ ਮਾਮਲੇ ’ਚ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਉਹ ਲੜਕੀ ਦੀਆਂ ਅਸਥੀਆਂ ਪ੍ਰਵਾਹਿਤ ਨਹੀਂ ਕਰਨਗੇ ਅਤੇ ਮਿੰਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਲਾਉਣਗੇ। ਚਾਰ ਅਗਸਤ ਨੂੰ ਪਿੰਡ ਸੁਖਚੈਨ ’ਚ ਵਿਆਹੁਤਾ ਅੰਮ੍ਰਿਤਪਾਲ ਕੌਰ ਨੂੰ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ ਸੀ। ਕਤਲ ਦਾ ਇਲਜ਼ਾਮ ਉਸ ਦੇ ਪਤੀ ਬਲਕੌਰ ਸਿੰਘ, ਸਹੁਰਾ ਬੂਟਾ ਸਿੰਘ, ਸੱਸ ਸੁਖਵਿੰਦਰ ਕੌਰ ਤੇ ਦੋ ਹੋਰਾਂ ’ਤੇ ਲੱਗਿਆ ਸੀ। ਇਸ ਮਾਮਲੇ ’ਚ ਪੁਲੀਸ ਨੇ ਬਲਕੌਰ ਸਿੰਘ ਤੇ ਬੂਟਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਬਾਕੀ ਮੁਲਜ਼ਮ ਫ਼ਰਾਰ ਹਨ। ਪੁਲੀਸ ਦਾ ਕਹਿਣਾ ਹੈ ਜਾਂਚ ਉਪਰੰਤ ਬਾਕੀ ਮੁਲਜ਼ਮਾਂ ਨੂੰ ਵੀ ਕਿ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸੇ ਦੌਰਾਨ ਪਿੰਡ ਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ 23 ਅਗਸਤ ਤੱਕ ਜੇ ਸਾਰੇ ਮੁਲਜ਼ਮ ਗ੍ਰਿਫ਼ਤਾਰ ਨਾ ਕੀਤੇ ਤਾਂ 24 ਅਗਸਤ ਨੂੰ ਬੜਾਗੂੜਾ ਥਾਣੇ ਅੱਗੇ ਬੇਮਿਅਦੀ ਧਰਨਾ ਲਾਇਆ ਜਾਵੇਗਾ।

Advertisement

Advertisement