ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਰਸਾ: ਪੜਤਾਲ ਮਗਰੋਂ 20 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਵਾਨ

10:16 AM May 08, 2024 IST
ਸਿਰਸਾ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਦੇ ਚੋਣ ਅਧਿਕਾਰੀ।- ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 7 ਮਈ
ਹਲਕਾ ਸਿਰਸਾ ਲਈ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਅੱਜ ਪੜਤਾਲ ਹੋਈ ਜਿਸ ਵਿੱਚ ਪੰਜ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ’ਚ ਖਾਮੀਆਂ ਮਿਲੀਆਂ, ਜਿਸ ਮਗਰੋਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ। ਪੜਤਾਲ ਦੌਰਾਨ 20 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਮਿਲੇ। ਰਿਟਰਨਿੰਗ ਅਧਿਕਾਰੀ ਆਰ.ਕੇ. ਸਿੰਘ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਈਆਂ ਹਨ, ਉਨ੍ਹਾਂ ਵਿੱਚ ਰਾਸ਼ਟਰੀ ਮਜ਼ਦੂਰ ਏਕਤਾ ਪਾਰਟੀ ਦੇ ਸੋਮਾ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਨਲਿਨ ਸਿੰਘ, ਜਨਨਾਇਕ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਪ੍ਰਵੀਨ ਕੁਮਾਰ, ਇੰਡੀਅਨ ਨੈਸ਼ਨਲ ਲੋਕ ਦਲ ਦੇ ਕਵਰਿੰਗ ਉਮੀਦਵਾਰ ਸੁਨੀਲ ਕੁਮਾਰ ਤੇ ਬਹੁਜਨ ਸਮਾਜ ਪਾਰਟੀ ਦੇ ਕਵਰਿੰਗ ਉਮੀਦਵਾਰ ਸੁਰਜੀਤ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਸਿਰਸਾ ਹਲਕੇ ਤੋਂ 25 ਵਿਅਕਤੀਆਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਦੀ ਪੜਤਾਲ ਕੀਤੀ ਗਈ ਜਿਸ ਦੌਰਾਨ 20 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਾਇਜ਼ ਮਿਲੇ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰ ਬਗਦਾਵਤ ਰਾਮ, ਆਜ਼ਾਦ ਉਮੀਦਵਾਰ ਰਾਹੁਲ ਚੌਹਾਨ, ਆਜ਼ਾਦ ਉਮੀਦਵਾਰ ਕਰਨੈਲ ਸਿੰਘ, ਆਜ਼ਾਦ ਉਮੀਦਵਾਰ ਜਸਵਿੰਦਰ ਸਿੰਘ, ਆਜ਼ਾਦ ਉਮੀਦਵਾਰ ਜਸਵੀਰ ਸਿੰਘ, ਆਜ਼ਾਦ ਉਮੀਦਵਾਰ ਸੁਖਦੇਵ ਸਿੰਘ ਸੰਧੂ, ਆਜ਼ਾਦ ਉਮੀਦਵਾਰ ਰਣ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਅਸ਼ੋਕ ਤੰਵਰ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ਼ੈਲਜਾ, ਜਨਨਾਇਕ ਜਨਤਾ ਪਾਰਟੀ ਤੋਂ ਰਮੇਸ਼ ਖੱਟਕ, ਇੰਡੀਅਨ ਨੈਸ਼ਨਲ ਲੋਕ ਦਲ ਤੋਂ ਸੰਦੀਪ, ਬਹੁਜਨ ਸਮਾਜ ਪਾਰਟੀ ਤੋਂ ਲੀਲੂ ਰਾਮ, ਆਜ਼ਾਦ ਉਮੀਦਵਾਰ ਸੁਰਿੰਦਰ ਕੁਮਾਰ, ਬਹੁਜਨ ਰਿਪਬਲਿਕਨ ਤੋਂ ਰਾਜੇਸ਼, ਭਾਰਤੀ ਆਸ਼ਾ ਪਾਰਟੀ ਤੋਂ ਰਾਜਿੰਦਰ ਕੁਮਾਰ, ਆਜ਼ਾਦ ਉਮੀਦਵਾਰ ਸਤਪਾਲ ਸਿੰਘ, ਲੋਕਤੰਤਰਿਕ ਲੋਕ ਰਾਜ ਪਾਰਟੀ ਤੋਂ ਧਰਮਪਾਲ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕਰੇਟਿਕ) ਤੋਂ ਦੌਲਤ ਰਾਮ, ਆਜ਼ਾਦ ਉਮੀਦਵਾਰ ਨਵੀਨ ਕੁਮਾਰ ਅਤੇ ਆਜ਼ਾਦ ਉਮੀਦਵਾਰ ਜੋਗਿੰਦਰ ਰਾਮ ਸ਼ਾਮਲ ਹਨ।

Advertisement

ਫ਼ਰੀਦਕੋਟ: ਇੱਕ ਆਜ਼ਾਦ ਉਮੀਦਵਾਰ ਨੇ ਨਾਮਜ਼ਦਗੀ ਭਰੀ

ਫ਼ਰੀਦਕੋਟ: ਫ਼ਰੀਦਕੋਟ ਹਲਕੇ ਲਈ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋਇਆ ਅਤੇ ਅੱਜ ਪਹਿਲੇ ਦਿਨ ਇੱਕ ਉਮੀਦਵਾਰ (ਆਜ਼ਾਦ) ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਨੇ ਦੱਸਿਆ ਕਿ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਇੱਕ ਆਜ਼ਾਦ ਉਮੀਦਵਾਰ ਬਹਾਦਰ ਸਿੰਘ ਧਰਮਕੋਟ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement