ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਸਥਾਨ ਵਿੱਚ ਅੱਜ ਵੋਟਾਂ ਦੇ ਮੱਦੇਨਜ਼ਰ ਸਿਰਸਾ ਪੁਲੀਸ ਚੌਕਸ

07:03 AM Apr 19, 2024 IST
ਰਾਜਸਥਾਨ ਹੱਦ ’ਤੇ ਪੁਲੀਸ ਕਰਮਚਾਰੀਆਂ ਨਾਲ ਗੱਲਬਾਤ ਕਰਦੇ ਹੋਏ ਐੱਸਪੀ ਵਿਕਰਾਂਤ ਭੂਸ਼ਣ।

ਪੱਤਰ ਪ੍ਰੇਰਕ
ਏਲਨਾਬਾਦ, 18 ਅਪਰੈਲ
ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਅੱਜ 19 ਅਪਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਸਿਰਸਾ ਜ਼ਿਲ੍ਹਾ ਪੁਲੀਸ ਵੱਲੋਂ ਰਾਜਸਥਾਨ ਸੀਮਾ ਨਾਲ ਲੱਗਦੇ ਖੇਤਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਜ਼ਿਲ੍ਹਾ ਪੁਲੀਸ ਕਪਤਾਨ ਵਿਕਰਾਂਤ ਭੂਸ਼ਣ ਨੇ ਅੱਜ ਸਿਰਸਾ ਜ਼ਿਲ੍ਹੇ ਦੀ ਰਾਜਸਥਾਨ ਸੀਮਾ ’ਤੇ ਸਥਾਪਿਤ ਪੁਲੀਸ ਚੌਕੀਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਰਾਜਸਥਾਨ ਨਾਲ ਲੱਗਦੀ ਸਿਰਸਾ ਜ਼ਿਲ੍ਹੇ ਦੀ ਸੀਮਾ ’ਤੇ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਨਾਲ ਲੱਗਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਨਾਲ ਲਗਾਤਾਰ ਬਿਹਤਰ ਤਾਲਮੇਲ ਬਣਾ ਕੇ ਸਾਂਝੀ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਵੱਲੋਂ ਰਾਜਸਥਾਨ ਸੀਮਾ ’ਤੇ ਸਥਾਪਤ ਕੀਤੀਆਂ ਗਈਆਂ 21 ਪੁਲੀਸ ਚੌਕੀਆਂ ਤੋਂ ਇਲਾਵਾ ਰਾਜਸਥਾਨ ਪੁਲੀਸ ਦੇ ਸਹਿਯੋਗ ਨਾਲ ਸਾਂਝੀ ਨਾਕਾਬੰਦੀ ਵੀ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਅਤੇ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Advertisement

Advertisement
Advertisement