ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਰਸਾ: 261 ਗ੍ਰਾਮ ਹੈਰੋਇਨ ਸਮੇਤ ਕਾਬੂ

09:55 AM Nov 07, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 6 ਨਵੰਬਰ
ਸੀਆਈਏ ਸਿਰਸਾ ਪੁਲੀਸ ਦੀ ਟੀਮ ਨੇ ਗਸ਼ਤ ਦੌਰਾਨ ਜੀਟੀਐੱਮ ਕਲੋਨੀ ਇਲਾਕੇ ਤੋਂ ਇੱਕ ਨੌਜਵਾਨ ਨੂੰ ਲੱਖਾਂ ਰੁਪਏ ਦੀ 261 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਸੀਆਈਏ ਸਿਰਸਾ ਪੁਲੀਸ ਟੀਮ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਭਾਵਦੀਨ ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੀਆਈਏ ਸਿਰਸਾ ਦੀ ਪੁਲੀਸ ਟੀਮ ਦੇ ਸਹਾਇਕ ਸਬ ਇੰਸਪੈਕਟਰ ਸੱਤਿਆ ਨਾਰਾਇਣ ਦੀ ਅਗਵਾਈ ਹੇਠ ਪੁਲੀਸ ਟੀਮ ਗਸ਼ਤ ਦੌਰਾਨ ਜੀਟੀਐੱਮ ਕਲੋਨੀ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਪੁਲੀਸ ਪਾਰਟੀ ਨੇ ਸਾਹਮਣੇ ਤੋਂ ਇਕ ਨੌਜਵਾਨ ਨੂੰ ਆਉਂਦਾ ਦੇਖਿਆ। ਉਸ ਨੇ ਜਦੋਂ ਅਚਾਨਕ ਪੁਲੀਸ ਪਾਰਟੀ ਨੂੰ ਆਪਣੇ ਸਾਹਮਣੇ ਦੇਖਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ’ਤੇ ਪੁਲੀਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਗਜ਼ਟਿਡ ਅਧਿਕਾਰੀ ਦੀ ਹਾਜ਼ਰੀ ’ਚ ਨਿਯਮਾਂ ਅਨੁਸਾਰ ਉਸਦੀ ਤਲਾਸ਼ੀ ਲਈ ਅਤੇ ਉਸ ਦੇ ਕਬਜ਼ੇ ’ਚੋਂ 261 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਖਿਲਾਫ਼ ਥਾਣਾ ਸਿਵਲ ਲਾਈਨ ਸਿਰਸਾ ਵਿੱਚ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਰੋਇਨ ਪੰਜਾਬ ਤੋਂ ਲਿਆਂਦੀ ਗਈ ਸੀ ਤੇ ਇਸ ਨੂੰ ਸਿਰਸਾ ਅਤੇ ਸਾਹਰੇਵਾਲੀ ਵਿੱਚ ਵੇਚਿਆ ਜਾਂਦਾ ਸੀ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਜਾਵੇਗਾ।

Advertisement

Advertisement