For the best experience, open
https://m.punjabitribuneonline.com
on your mobile browser.
Advertisement

ਸਿਰਸਾ: ਭਾਜਪਾ ਦੇ ਰਾਜ ’ਚ ਸੂਬੇ ਦਾ ਵਿਕਾਸ ਦਾ ਸੁਫ਼ਨਾ ਪੂਰਾ ਹੋਇਆ: ਖੱਟਰ

03:31 PM Apr 06, 2024 IST
ਸਿਰਸਾ  ਭਾਜਪਾ ਦੇ ਰਾਜ ’ਚ ਸੂਬੇ ਦਾ ਵਿਕਾਸ ਦਾ ਸੁਫ਼ਨਾ ਪੂਰਾ ਹੋਇਆ  ਖੱਟਰ
Advertisement
ਪ੍ਰਭੂ ਦਿਆਲਸਿਰਸਾ, 6 ਅਪਰੈਲ
Advertisement

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਭਾਜਪਾ ਦੇ ਰਾਜ ਦੌਰਾਨ ਸੂਬੇ ਦੇ ਵਿਕਾਸ ਦਾ ਸੁਫ਼ਨਾ ਪੂਰਾ ਹੋਇਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਨੇ ਬੇਮਿਸਾਲ ਤਰੱਕੀ ਕੀਤੀ ਹੈ। ਭਾਜਪਾ ਸਰਕਾਰ ਨੇ ਨੌਜਵਾਨਾਂ ਲਈ ਜੋ ਕੁਝ ਕੀਤਾ ਹੈ ਉਹ ਅੱਜ ਤੱਕ ਕੋਈ ਨਹੀਂ ਕਰ ਸਕਿਆ। ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਅੱਜ ਐੱਫ ਬਲਾਕ ਵਿੱਚ ਭਾਜਪਾ ਦੇ ਸਥਾਪਨਾ ਦਿਵਸ ਮੌਕੇ ਸਿਰਸਾ ਤੋਂ ਲੋਕ ਸਭਾ ਉਮੀਦਵਾਰ ਡਾ. ਅਸ਼ੋਕ ਤੰਵਰ ਦੀ ਚੋਣ ਮੁਹਿੰਮ ਸਬੰਧੀ ਮੋਟਰਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਸੁਸ਼ਾਸਨ, ਦ੍ਰਿੜ ਸੰਕਲਪ ਅਤੇ ਵਿਕਸਤ ਭਾਰਤ ਦੇ ਟੀਚੇ ਵੱਲ ਕੰਮ ਕਰ ਰਹੀ ਹੈ। ਸੂਬੇ ਵਿੱਚ ਹਾਲਾਤ ਅਜਿਹੇ ਹਨ ਕਿ ਵਿਰੋਧੀ ਧਿਰ ਕੋਲ ਕੋਈ ਉਮੀਦਵਾਰ ਨਹੀਂ ਹੈ ਅਤੇ ਭਾਜਪਾ ਦੇ ਸਾਰੇ ਦਸ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ ਤੇ ਸਾਰੇ ਜਿੱਤਣਗੇ।

Advertisement
Author Image

Advertisement
Advertisement
×