ਸਿਰਸਾ: ਐੱਸਕੇਐੱਮ 7 ਨੂੰ ਫੂਕੇਗਾ ਭਾਜਪਾ ਸਰਕਾਰ ਦਾ ਪੁਤਲਾ
03:51 PM Apr 04, 2024 IST
Advertisement
ਪ੍ਰਭੂ ਦਿਆਲ
ਸਿਰਸਾ, 4 ਅਪਰੈਲ
ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਹੈ ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ ’ਚ 7 ਅਪਰੈਲ ਨੂੰ ਜ਼ਿਲ੍ਹਾ ਹੈੱਡਕੁਅਰਟਰਾਂ ’ਤੇ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਕਿਸਾਨਾਂ ਦੀਆਂ ਮੰਗਾਂ ਸਬੰਧੀ ਸਾਰੇ ਪਿੰਡਾਂ ਵਿੱਚ ਬੈਨਰ ਲਗਾਏ ਜਾਣਗੇ ਤੇ ਭਾਜਪਾ ਨੇਤਾਵਾਂ ਤੋਂ ਇਸ ਸਬੰਧੀ ਸ਼ਾਂਤਮਈ ਤਰੀਕੇ ਨਾਲ ਸੁਆਲ ਪੁੱਛੇ ਜਾਣਗੇ। ਇਸ ਸਬੰਧੀ ਤਿਆਰੀ ਪੂਰੀ ਕਰ ਲਈ ਗਈ ਹੈ। ਉਹ ਅੱਜ ਜਾਟ ਧਰਮਸ਼ਾਲ ’ਚ ਕਿਸਾਨਾਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
Advertisement
Advertisement
Advertisement