For the best experience, open
https://m.punjabitribuneonline.com
on your mobile browser.
Advertisement

ਸਿਰਸਾ: ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ਦੌਰਾਨ ਹੰਗਾਮਾ

05:55 AM Jan 26, 2024 IST
ਸਿਰਸਾ  ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ਦੌਰਾਨ ਹੰਗਾਮਾ
ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ‘ਆਪ’ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ।
Advertisement

ਪ੍ਰਭੂ ਦਿਆਲ
ਸਿਰਸਾ, 25 ਜਨਵਰੀ
ਪ੍ਰਸ਼ਾਸਨ ਵੱਲੋਂ ਸੱਦੀ ਗਈ ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ’ਚ ਜ਼ੋਰਦਾਰ ਹੰਗਾਮਾ ਹੋਇਆ, ਜਿਸ ਕਾਰਨ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਕਰਨ ਚੌਟਾਲਾ ਮੀਟਿੰਗ ਵਿਚਾਲੇ ਛੱਡ ਕੇ ਚਲੇ ਗਏ। ਉਪਰੰਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ ਨੇ ਕਰਨ ਚੌਟਾਲਾ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਵਿਕਾਸ ਕਾਰਜਾਂ ’ਚ ਵਿਤਕਰਾ ਕਰਨ ਤੇ ਬੇਨਿਯਮੀਆਂ ਦੇ ਦੋਸ਼ ਲਾਏ। ਮੀਟਿੰਗ ਮਗਰੋਂ ਆਪ ਦੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਆਪ ਦੇ ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ ਵੱਲੋਂ ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ਕਰਨ ਦੀ ਕੀਤੀ ਜਾ ਰਹੀ ਮੰਗ ਮਗਰੋਂ ਅੱਜ ਪ੍ਰਸ਼ਾਸਨ ਨੇ ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ਸੱਦੀ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਕਰਨ ਚੌਟਾਲਾ ਨੇ ਕੀਤੀ। ਮੀਟਿੰਗ ਦੌਰਾਨ ਵਿਕਾਸ ਕਾਰਜਾਂ ਨੂੰ ਲੈ ਕੇ ਜ਼ਿਲ੍ਹਾ ਪਰਿਸ਼ਦ ਤੇ ਆਮ ਆਦਮੀ ਪਾਰਟੀ ਦੇ ਪਾਰਸ਼ਦਾਂ ਵਿਚਾਲੇ ਤਿੱਖੀ ਬਹਿਸ ਹੋ ਗਏ। ਆਪ ਦੇ ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ ਨੇ ਵਿਕਾਸ ਕਾਰਜਾਂ ਵਿੱਚ ਵਿਤਕਰਾ ਕੀਤੇ ਜਾਣ ਦੇ ਦੋਸ਼ ਲਾਏ ਤਾਂ ਚੇਅਰਮੈਨ ਨੇ ਮੀਟਿੰਗ ਸਮਾਪਤ ਹੋਣ ਦਾ ਐਲਾਨ ਕਰ ਦਿੱਤਾ। ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਪਰਿਸ਼ਦ ਦੇ ਪ੍ਰਤੀਨਿਧੀ ਹੈਪੀ ਰਾਣੀਆਂ ਨੇ ਦੱਸਿਆ ਮੈਂਬਰਾਂ ਵੱਲੋਂ ਲਗਾਤਾਰ ਉਨ੍ਹਾਂ ਦੇ ਵਾਰਡਾਂ ਦੇ ਵਿਕਾਸ ਬਾਰੇ ਮੁੱਦੇ ਚੁੱਕੇ ਜਾਂਦੇ ਰਹੇ ਹਨ ਪਰ ਉਨ੍ਹਾਂ ਵੱਲੋਂ ਦਿੱਤੇ ਜਾ ਰਹੇ ਮਤਿਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦਾ। ਵਿਕਾਸ ਕਾਰਜਾਂ ’ਚ ਕਥਿਤ ਤੌਰ ’ਤੇ ਵਿਤਕਰਾ ਕੀਤਾ ਜਾ ਰਿਹਾ ਹੈ। ਉਧਰ ਕਰਨ ਚੌਟਾਲਾ ਨੇ ਕਿਹਾ ਹੈ ਕਿ ‘ਆਪ’ ਦੇ ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ ਵੱਲੋਂ ਉਨ੍ਹਾਂ ’ਤੇ ਝੂਠੇ ਇਲਜ਼ਾਮ ਲਾਏ ਗਏ ਹਨ, ਜਿਸ ਬਾਰੇ ਉਹ ਕਾਨੂੰਨ ਸਲਾਹ ਲੈ ਕੇ ਆਪ ਦੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣਗੇ। ਉਡਾਂਨ੍ਹਾਂ ਨੇ ਕਿਹਾ ਕਿ ਸਾਰੇ ਵਾਰ ’ਚ ਬਰਾਬਰ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਸੂਰਜੀ ਉਰਜਾ ਲਾਈਟਾਂ ਪ੍ਰਸ਼ਾਸਨ ਵੱਲੋਂ ਹੀ ਲਾਈਆਂ ਜਾ ਰਹੀਆਂ ਹਨ। ਇਸ ਬਾਰੇ ਜ਼ਿਲ੍ਹਾ ਪਰਿਸ਼ਦ ਦੇ ਅਧਿਕਾਰ ਖੇਤਰ ’ਚ ਨਹੀਂ ਹਨ।

Advertisement

Advertisement
Advertisement
Author Image

Advertisement