For the best experience, open
https://m.punjabitribuneonline.com
on your mobile browser.
Advertisement

ਸਿਰਸਾ: ਨੌਜਵਾਨ ਹੈਰੋਇਨ ਸਮੇਤ ਕਾਬੂ

08:34 AM May 07, 2024 IST
ਸਿਰਸਾ  ਨੌਜਵਾਨ ਹੈਰੋਇਨ ਸਮੇਤ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 6 ਮਈ
ਇੱਥੋਂ ਦੀ ਪੁਲੀਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜੇ ਗਏ ਨੌਜਵਾਨ ਦੀ ਪਛਾਣ ਰਾਮੂ ਵਾਸੀ ਪਿੰਡ ਬਣੀ ਵਜੋਂ ਕੀਤੀ ਗਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਪੁਲੀਸ ਦੀ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਬਣੀ ਪਿੰਡ ਦੇ ਏਰੀਏ ’ਚ ਗਸ਼ਤ ਕਰ ਰਹੀ ਸੀ ਕਿ ਇਸ ਦੌਰਾਨ ਇੱਕ ਨੌਜਵਾਨ ਪੁਲੀਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਜਿਸਨੂੰ ਜਵਾਨਾਂ ਨੇ ਕਾਬੂ ਕਰ ਲਿਆ। ਜਦੋਂ ਉਸ ਨੂੰ ਭੱਜਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਸੰਤੋਸ਼ਜਨਕ ਉੱਤਰ ਨਾ ਦੇ ਸਕਿਆ ਜਿਸ ਮਗਰੋਂ ਉਸ ਦੀ ਤਲਾਸ਼ੀ ਲਈ ਗਈ ਜਿਸ ਦੌਰਾਨ ਉਸ ਕੋਲੋਂ ਹੈਰੋਇਨ ਬਰਾਮਦ ਹੋਈ ਜੋ ਜੋਖਣ ’ਤੇ 80 ਗ੍ਰਾਮ ਬਣੀ। ਮੁਲਜ਼ਮ ਖ਼ਿਲਾਫ਼ ਰਾਣੀਆਂ ਥਾਣੇ ’ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
Author Image

joginder kumar

View all posts

Advertisement
Advertisement
×