ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਰਸਾ: ਢਾਈ ਕਿਲੋ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ

03:24 PM Apr 17, 2024 IST

ਪ੍ਰਭੂ ਦਿਆਲ
ਸਿਰਸਾ, 17 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਨੌਜਵਾਨ ਨੂੰ ਢਾਈ ਕਿਲੋ ਤੋਂ ਵੱਧ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਵੱਲੋਂ ਫੜੇ ਵਿਅਕਤੀ ਦੀ ਪਛਾਣ ਰਣਜੀਤ ਕੁਮਾਰ ਵਾਸੀ ਚੱਕ ਥਾਣਾ ਮਨਾਟੂ ਜ਼ਿਲ੍ਹਾ ਪਲਾਮੂ ਝਾਰਖੰਡ ਹਾਲ ਵਾਸੀ ਡੱਬਵਾਲੀ ਰੋਡ ਸਿਰਸਾ ਵਜੋਂ ਕੀਤੀ ਗਈ ਹੈ। ਐੱਸਪੀ ਵਿਕਰਾਂਤ ਭੂਸ਼ਨ ਨੇ ਦੱਸਿਆ ਹੈ ਕਿ ਪੁਲੀਸ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਡੱਬਵਾਲੀ ਰੋਡ ਤੋਂ ਫਾਇਰ ਬ੍ਰਿਗੇਡ ਸਟੇਸ਼ਨ ਦੇ ਨੇੜਿਓਂ ਮਸ਼ਕੂਕ ਨੂੰ ਕਾਬੂ ਕਰਕੇ ਉਸ ਤੋਂ ਅਫ਼ੀਮ ਬਰਾਮਦ ਕੀਤੀ ਹੈ, ਜਿਹੜੀ ਤੋਲਣ ’ਤੇ ਦੋ ਕਿਲੋ 605 ਗਰਾਮ ਬਣੀ। ਨੌਜਵਾਨ ਖ਼ਿਲਾਫ਼ ਥਾਣਾ ਸਿਟੀ ਸਿਰਸਾ ਵਿੱਚ ਨਸ਼ੀਲੇ ਪਦਾਰਥਾਂ ਦੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

Advertisement

Advertisement
Advertisement