For the best experience, open
https://m.punjabitribuneonline.com
on your mobile browser.
Advertisement

ਸਿਸੋਦੀਆ ਤੇ ਜੈਨ ਨੂੰ ਮਿਲੀ ਚੰਗੇ ਕੰਮ ਦੀ ਸਜ਼ਾ: ਮਾਨ

09:13 AM Jul 02, 2023 IST
ਸਿਸੋਦੀਆ ਤੇ ਜੈਨ ਨੂੰ ਮਿਲੀ ਚੰਗੇ ਕੰਮ ਦੀ ਸਜ਼ਾ  ਮਾਨ
ਗਵਾਲੀਅਰ ’ਚ ਰੈਲੀ ਦੌਰਾਨ ਮੰਚ ’ਤੇ ਮੌਜੂਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਪੀਟੀਆਈ
Advertisement

ਗਵਾਲੀਅਰ, 1 ਜੁਲਾਈ
ਇੱਥੇ ਸ਼ਾਹਡੋਲ ਜ਼ਿਲ੍ਹੇ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਕੇਂਦਰੀ ਏਜੰਸੀਆਂ ਵੱਲੋਂ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਕਿਉਂਕਿ ਉਹ ਸਿੱਖਿਆ ਤੇ ਸਿਹਤ ਮੰਤਰੀ ਵਜੋਂ ਕਾਫ਼ੀ ਚੰਗਾ ਕੰਮ ਕਰ ਰਹੇ ਸਨ। ਅਸਾਸੇ ਵੇਚ ਰਹੀ ਹੈ। ਉਨ੍ਹਾਂ ਕਿਹਾ,‘ਅਸੀਂ ਦ੍ਰਿਡ਼੍ਹ ਇਰਾਦੇ ਵਾਲੇ ਅਤੇ ਹਿੰਮਤੀ ਲੋਕ ਹਾਂ। ਅਜਿਹੇ ਕਦਮ ਸਾਨੂੰ ਰੋਕ ਨਹੀਂ ਸਕਦੇ। ਤੁਸੀਂ ਸਾਡੇ ਚੋਣ ਮਨੋਰਥ ਪੱਤਰ ਦੀ ਨਕਲ ਕਰ ਰਹੇ ਹੋ।’
ਇਸ ਦੌਰਾਨ ਸ੍ਰੀ ਮਾਨ ਨੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਵੱਲ ਸੰਕੇਤ ਕਰਦਿਆਂ ਕਿਹਾ ਕਿ ‘ਆਪ’ ਮੁਲਕ ਦੀ ਰਾਜਨੀਤਕ ਪ੍ਰਣਾਲੀ ਨੂੰ ਆਪਣੇ ਝਾਡ਼ੂ ਨਾਲ ਸਾਫ਼ ਕਰਨ ਦੇ ਰੌਂਅ ’ਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੱਧ ਪ੍ਰਦੇਸ਼ ਵਿੱਚ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਇੱਕ ਦੂਜੇ ਨਾਲ ਹੱਥ ਮਿਲਾਏ ਹੋਏ ਹਨ। ਉਨ੍ਹਾਂ ਲੋਕਾਂ ਨੂੰ ਭਾਜਪਾ ਜਾਂ ਕਾਂਗਰਸ ਕਿਸੇ ’ਤੇ ਵੀ ਭਰੋਸਾ ਨਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਵਾਰ ‘ਆਪ’ ਨੂੰ ਵੋਟ ਪਾਉਣੀ ਚਾਹੀਦੀ ਹੈ ਕਿਉਂਕਿ ਸਾਲ 2018 ਵਿੱਚ ਜਦੋਂ ਉਨ੍ਹਾਂ ਕਾਂਗਰਸ ਨੂੰ ਵੋਟ ਪਾਈ ਤਾਂ ਇਸ ਦੇ 30 ਵਿਧਾਇਕ ਭਾਜਪਾ ਵੱਲੋਂ ਖ਼ਰੀਦ ਲਏ ਗਏ ਸਨ। ਸਾਲ 2020 ਵਿੱਚ ਭਾਜਪਾ ਪਿਛਲੇ ਰਸਤਿਓਂ ਸੱਤਾ ’ਚ ਆ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਚੋਣਾਂ ਰਾਹੀਂ ਨਹੀਂ ਜਿੱਤਦੀ ਤਾਂ ਇਹ ਉਪ ਚੋਣ ਰਾਹੀਂ ਸਰਕਾਰ ਬਣਾ ਲੈਂਦੀ ਹੈ। ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਵਿੱਚ ਮਾਰਚ 2020 ਵਿੱਚ ਭਾਜਪਾ ਉਸ ਸਮੇਂ ਸੱਤਾ ’ਚ ਆ ਗਈ ਸੀ ਜਦੋਂ ਜਯੋਤਿਰਾਦਿੱਤਿਆ ਸਿੰਧੀਆ ਦਾ ਸਮਰਥਨ ਕਰਨ ਵਾਲੇ ਤਤਕਾਲੀ ਸੱਤਾਧਾਰੀ ਕਾਂਗਰਸੀ ਵਿਧਾਇਕਾਂ ਨੇ ਅਸਤੀਫ਼ਾ ਦਿੰਦਿਆਂ ਭਗਵਾਂ ਪਾਰਟੀ ਦਾ ਪੱਲਾ ਫਡ਼ ਲਿਆ ਸੀ। ਦੂਜੇ ਪਾਸੇ, ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਹਿੰਗਾਈ ’ਚ ਵਾਧੇ ਲਈ ਸ੍ਰੀ ਮੋਦੀ ਨੂੰ ਜ਼ਿੰਮੇਵਾਰ ਦੱਸਦਿਆਂ ਖ਼ੁਦ ਨੂੰ ਰਿਓਡ਼ੀਆਂ ਰਾਹੀਂ ਲੋਕਾਂ ਦੇ ਚਿਹਰਿਆਂ ’ਤੇ ਮੁਸਕਰਾਹਟ ਲਿਆਉਣ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਲਈ ਰੱਬ ਜ਼ਿੰਮੇਵਾਰ ਨਹੀਂ ਹੈ। ਦਿਲਸਚਪ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਸੇ ਸਮੇਂ ਸੂਬੇ ਦੇ ਸ਼ਾਹਡੋਲ ਜ਼ਿਲ੍ਹੇ ਵਿੱਚ ਇੱਕ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ। -ਪੀਟੀਆਈ

Advertisement

ਭਗਵੰਤ ਮਾਨ ਨੇ ਹਿਮਾਚਲ ਸਰਕਾਰ ਦੇ ਚੰਡੀਗਡ਼੍ਹ ’ਤੇ ਦਾਅਵੇ ਬਾਰੇ ਬਾਜਵਾ ਦੀ ਚੁੱਪੀ ’ਤੇ ਚੁੱਕੇ ਸਵਾਲ
ਚੰਡੀਗਡ਼੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗਡ਼੍ਹ ’ਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਬਾਜਵਾ ਨੂੰ ਹਿਮਾਚਲ ’ਚ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਅਜਿਹੇ ਨੇਤਾ ਬਾਕੀ ਸੂਬਿਆਂ ’ਚ ਆਪਣੇ ਸਿਆਸੀ ਮੁਫਾਦਾਂ ਲਈ ਸੂਬੇ ਦੇ ਮਸਲਿਆਂ ’ਤੇ ਪੈਂਤਡ਼ਾ ਬਦਲ ਲੈਂਦੇ ਹਨ। ੳੁਨ੍ਹਾਂ ਕਿਹਾ ਕਿ ਚੰਡੀਗਡ਼੍ਹ, ਪੰਜਾਬ ਦਾ ਅਨਿੱਖਡ਼ਵਾਂ ਅੰਗ ਸੀ, ਹੈ ਅਤੇ ਸਦਾ ਰਹੇਗਾ। -ਟਨਸ

Advertisement
Tags :
Author Image

Advertisement
Advertisement
×