ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 22 ਦਸੰਬਰ ਤੱਕ ਵਾਧਾ
07:52 AM Nov 23, 2023 IST
Advertisement
ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਅੱਜ ਦਿੱਲੀ ਆਬਕਾਰੀ ਨੀਤੀ ਸਬੰਧੀ ਕਥਿਤ ਮਨੀ ਲਾਂਡਰਿੰਗ ਘੁਟਾਲੇ ਦੇ ਸੀਬੀਆਈ ਕੇਸ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਦਸੰਬਰ ਤੱਕ ਵਧਾ ਦਿੱਤੀ ਹੈ। ਸੀਬੀਆਈ ਨੇ 26 ਫਰਵਰੀ ਨੂੰ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। -ਪੀਟੀਆਈ
Advertisement
Advertisement
Advertisement