ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ ਅੱਠ ਮਈ ਤੱਕ ਦਾ ਵਾਧਾ

07:07 AM Apr 27, 2024 IST

ਨਵੀਂ ਦਿੱਲੀ, 26 ਅਪਰੈਲ
ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ, ਸਹਿ-ਮੁਲਜ਼ਮਾਂ ਵਿਜੈ ਨਾਇਰ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ ਅੱਠ ਮਈ ਤੱਕ ਵਧਾ ਦਿੱਤੀ ਹੈ। ਪਹਿਲੇ ਨਿਆਂਇਕ ਹਿਰਾਸਤ ਦੀ ਸਮਾਂ ਸੀਮਾ ਪੂਰੀ ਹੋਣ ’ਤੇ ਮੁਲਜ਼ਮਾਂ ਨੂੰ ਅੱਜ ਵੀਡੀਓ ਕਾਨਫਰੰਸ ਜ਼ਰੀਏ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਸਾਹਮਣੇ ਪੇਸ਼ ਕੀਤਾ ਗਿਆ। ਜੱਜ ਨੇ ਈਡੀ ਨੂੰ ਇੱਕ ਰਿਪੋਰਟ ਜਮ੍ਹਾ ਕਰਵਾਉਣ ਦਾ ਵੀ ਨਿਰਦੇਸ਼ ਦਿੱਤਾ ਕਿ ਦੋਸ਼ ਪੱਤਰ ਨਾਲ ਸਬੰਧਿਤ ਦਸਤਾਵੇਜ਼ਾਂ ਨੂੰ ਡਿਜੀਟਲ ਬਣਾਉਣ ਵਿੱਚ ਕਿੰਨਾ ਸਮਾਂ ਲੱਗਣ ਦੀ ਸੰਭਾਵਨਾ ਹੈ। ਅਦਾਲਤ ਵਿੱਚ ਈਡੀ ਦੇ ਵਿਸ਼ੇਸ਼ ਸਰਕਾਰੀ ਵਕੀਲ ਨਵੀਨ ਕੁਮਾਰ ਮੱਟਾ ਅਤੇ ਸਾਈਮਨ ਬੈਂਜਾਮਿਨ ਨੇ ਦੋਸ਼ ਲਾਇਆ ਕਿ ਮੁਲਜ਼ਮ ਕਾਰਵਾਈ ਵਿੱਚ ਦੇਰੀ ਕਰ ਰਹੇ ਹਨ ਅਤੇ ਉਹ ਸੁਣਵਾਈ ਵਿੱਚ ਤੇਜ਼ੀ ਲਿਆਉਣ ਦੇ ਇਛੁੱਕ ਨਹੀਂ ਹਨ। -ਪੀਟੀਆਈ

Advertisement

Advertisement
Advertisement