ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 30 ਤੱਕ ਵਾਧਾ
07:09 AM May 16, 2024 IST
ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ’ਚ ‘ਆਪ’ ਆਗੂ ਤੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 30 ਮਈ ਤੱਕ ਵਧਾ ਦਿੱਤੀ ਹੈ। ਸੀਬੀਆਈ ਤੇ ਈਡੀ ਲਈ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਮਾਮਲੇ ’ਚ ਦੋਸ਼ ਤੈਅ ਕਰਨ ’ਤੇ ਅੱਗੇ ਦੀਆਂ ਦਲੀਲਾਂ ਲਈ ਵੀ 30 ਮਈ ਦੀ ਤਰੀਕ ਤੈਅ ਕੀਤੀ ਹੈ। ਜੱਜ ਨੇ ਕਿਹਾ ਕਿ ਦੋਸ਼ਾਂ ’ਤੇ ਦਲੀਲਾਂ ਨੂੰ ਅੱਗੇ ਵਧਾਉਣ ਦੀ ਇੱਕ ਪਟੀਸ਼ਨ ਹਾਈ ਕੋਰਟ ’ਚ ਪੈਂਡਿੰਗ ਹੈ। -ਪੀਟੀਆਈ
Advertisement
Advertisement