ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਸੋਦੀਆ ਵੱਲੋਂ ‘ਆਪ’ ਵਿਧਾਇਕਾਂ ਨਾਲ ਮੀਟਿੰਗ

08:37 AM Aug 13, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਗਸਤ
ਦਿੱਲੀ ਦੇ ਪੜਪੜ ਗੰਜ ਤੋਂ ‘ਆਪ’ ਦੇ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਜੇਲ੍ਹ ਵਿੱਚੋਂ ਬਾਹਰ ਆਉਂਦੇ ਹੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਜ ਦਿੱਲੀ ਦੇ ‘ਆਪ’ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਤੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਸਬੰਧੀ ਚਰਚਾ ਕੀਤੀ। ਭਲਕੇ ਮੰਗਲਵਾਰ ਨੂੰ ਉਹ ਦਿੱਲੀ ਨਿਗਮ ਨਿਗਮ ਦੇ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਜ਼ਮੀਨੀ ਹਕੀਕਤਾਂ ਸਮਝਣ ਦੀ ਕੋਸ਼ਿਸ਼ ਕਰਨਗੇ। ਸਿਸੋਦੀਆ ਵੱਲੋਂ 14 ਅਗਸਤ ਨੂੰ ਪੈਦਲ ਮਾਰਚ ਦਿੱਲੀ ਵਿੱਚ ਕੱਢਿਆ ਜਾਵੇਗਾ। ਡਾ. ਸੰਦੀਪ ਪਾਠਕ ਨੇ ਦੱਸਿਆ ਕਿ ਮੀਟਿੰਗ ਵਿੱਚ ਪੈਦਲ ਮਾਰਚ ਬਾਰੇ ਚਰਚਾ ਹੋਈ। ਸੂਤਰਾਂ ਮੁਤਾਬਕ ਸਿਸੋਦੀਆ ਨੇ ਵਿਧਾਇਕਾਂ ਨੂੰ ਆਮ ਲੋਕਾਂ ਨਾਲ ਰਾਬਤਾ ਵਧਾਉਣ ਤੇ ਦਿੱਲੀ ਸਰਕਾਰ ਦੇ ਬੀਤੇ ਪੌਣੇ ਦਸ ਦੇ ਕਰੀਬ ਸਾਲਾਂ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਉਣ ਉਪਰ ਜ਼ੋਰ ਦਿੱਤਾ।

Advertisement

Advertisement
Advertisement