ਸਿਸੋਦੀਆ ਵੱਲੋਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼
07:50 AM Jul 07, 2023 IST
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਅਾਈ ਤੇ ਈਡੀ ਦੇ ਕੇਸਾਂ ’ਚ ਜ਼ਮਾਨਤ ਲਈ ਅੱਜ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਆਪਣੀ ਅਪੀਲ ’ਚ ਦਿੱਲੀ ਹਾਈ ਕੋਰਟ ਦੇ ਦੋ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ ਜਿਸ ਨੇ ਉਨ੍ਹਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ ਸਨ। -ਪੀਟੀਆਈ
Advertisement
Advertisement