ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਦਾਕਾਰਾ ਦੇ ਜਿਨਸੀ ਸ਼ੋਸ਼ਣ ਸਬੰਧੀ ਮਾਮਲੇ ’ਚ SIT ਵੱਲੋਂ ਕਾਰੋਬਾਰੀ ਗ੍ਰਿਫ਼ਤਾਰ

01:09 PM Jan 08, 2025 IST

ਅਦਾਕਾਰਾ ਹਨੀ ਰੋਜ਼ ਨੇ ਉੱਘੇ ਜੌਹਰੀ ਬੌਬੀ ਚੇਮਨੂਰ ’ਤੇ ਲਾਇਆ ਸੀ ‘ਜਿਨਸੀ ਰੰਗਤ ਵਾਲੀਆਂ ਟਿੱਪਣੀਆਂ’ ਕਰਨ ਦਾ ਦੋਸ਼

Advertisement

ਕੋਚੀ (ਕੇਰਲ), 8 ਜਨਵਰੀ
ਮਲਿਆਲਮ ਅਦਾਕਾਰਾ ਹਨੀ ਰੋਜ਼ (Malayalam actress Honey Rose) ਵੱਲੋਂ ਦਰਜ ਕਰਵਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਉੱਘੇ ਕਾਰੋਬਾਰੀ ਬੌਬੀ ਚੇਮਨੂਰ (Boby Chemmanur ) ਨੂੰ ਬੁੱਧਵਾਰ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ ਹੈ।
ਕੋਚੀ ਸਿਟੀ ਪੁਲੀਸ ਦੇ ਇੱਕ ਅਧਿਕਾਰੀ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ, ‘‘ਉਨ੍ਹਾਂ ਨੂੰ ਵਾਇਨਾਡ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।’’ ਗ਼ੌਰਤਬਲ ਹੈ ਕਿ ਅਦਾਕਾਰਾ ਵੱਲੋਂ ਇੱਕ ਜੌਹਰੀ ਚੇਮਨੂਰ ਵਿਰੁੱਧ ਲਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕੋਚੀ ਸੈਂਟਰਲ ਸਟੇਸ਼ਨ ਦੇ ਸਰਕਲ ਇੰਸਪੈਕਟਰ ਦੀ ਅਗਵਾਈ ਵਿੱਚ ਇਸ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ।
ਰੋਜ਼ ਦੀ ਸ਼ਿਕਾਇਤ ਤੋਂ ਬਾਅਦ ਚੇਮਨੂਰ ਖ਼ਿਲਾਫ਼ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਆਪਣੀ ਸ਼ਿਕਾਇਤ ਵਿੱਚ ਰੋਜ਼ ਨੇ ਚੇਮਨੂਰ 'ਤੇ ਉਸਦੇ ਵਿਰੁੱਧ ‘ਵਾਰ-ਵਾਰ ਜਿਨਸੀ ਰੰਗਤ’ ਵਾਲੀਆਂ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਹੈ। ਪੁਲੀਸ ਦੀ ਕਾਰਵਾਈ 'ਤੇ ਪ੍ਰਤੀਕਿਰਿਆ ਦਿੰਦਿਆਂ ਰੋਜ਼ ਨੇ ਕਿਹਾ ਕਿ ਉਸ ਲਈ ਇਹ ਸਕੂਨ ਭਰਿਆ ਦਿਨ ਹੈ।
ਇੱਕ ਨਿਊਜ਼ ਚੈਨਲ ਨਾਲ ਗੱਲ ਕਰਦਿਆਂ ਰੋਜ਼ ਨੇ ਕਿਹਾ ਕਿ ਉਸ ਨੇ ਇਹ ਮਾਮਲਾ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ (Kerala Chief Minister Pinarayi Vijayan) ਕੋਲ ਉਠਾਇਆ ਹੈ, ਜਿਨ੍ਹਾਂ ਨੇ ਉਸ ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਸ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤੇ ਮੁਲਜ਼ਮ ਨੂੰ ਸਜ਼ਾ ਮਿਲੇਗੀ। -ਪੀਟੀਆਈ

Advertisement
Advertisement