ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਵੇਗੌੜਾ ਦੇ ਪੋਤਰੇ ਦੀ ਅਸ਼ਲੀਲ ਵੀਡੀਓ ਦੀ ਜਾਂਚ ਲਈ ‘ਸਿਟ’ ਕਾਇਮ

06:54 AM Apr 29, 2024 IST

ਬੰਗਲੂਰੂ, 28 ਅਪਰੈਲ
ਕਰਨਾਟਕ ਦੀ ਸਿੱਧਾਰਮੱਈਆ ਸਰਕਾਰ ਨੇ ਹਾਸਨ ਤੋਂ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀ ਸ਼ਮੂਲੀਅਤ ਵਾਲੇ ਕਥਿਤ ਸੈਕਸ ਸਕੈਂਡਲ (ਅਸ਼ਲੀਲ ਵੀਡੀਓ) ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਉਣ ਦਾ ਫੈਸਲਾ ਕੀਤਾ ਹੈ। ਪ੍ਰਜਵਲ ਜੇਡੀ(ਐੱਸ) ਦੇ ਸਰਪ੍ਰਸਤ ਤੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ.ਦੇਵੇਗੌੜਾ ਦਾ ਪੋਤਰਾ ਹੈ। ਉਹ ਹਾਸਨ ਲੋਕ ਸਭਾ ਹਲਕੇ ਤੋਂ ਐੱਨਡੀਏ ਉਮੀਦਵਾਰ ਹੈ, ਜਿਸ ਲਈ ਦੂਜੇ ਗੇੜ ਤਹਿਤ 26 ਅਪਰੈਲ ਨੂੰ ਵੋਟਾਂ ਪਈਆਂ ਸਨ। ਜੇਡੀ(ਐੱਸ) ਪਿਛਲੇ ਸਾਲ ਸਤੰਬਰ ਵਿਚ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਵਿਚ ਸ਼ਾਮਲ ਹੋਈ ਸੀ। ਮੁੱਖ ਮੰਤਰੀ ਸਿੱਧਾਰਮੱਈਆ ਨੇ ਸ਼ਨਿੱਚਰਵਾਰ ਰਾਤ ਨੂੰ ਐੱਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਸਰਕਾਰ ਨੇ ਪ੍ਰਜਵਲ ਰੇਵੰਨਾ ਦੀ ਅਸ਼ਲੀਲ ਵੀਡੀਓ ਕੇਸ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦਾ ਫੈਸਲਾ ਕੀਤਾ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਹਾਸਨ ਜ਼ਿਲ੍ਹੇ ਵਿਚ ਸਰਕੁਲੇਟ ਹੋਈਆਂ ਵੀਡੀਓ ਕਲਿੱਪਾਂ ਤੋਂ ਇੰਜ ਲੱਗਦਾ ਹੈ ਕਿ ਮਹਿਲਾਵਾਂ ਨਾਲ ਜਿਨਸੀ ਦੁਰਾਚਾਰ ਕੀਤਾ ਗਿਆ ਹੈ। -ਪੀਟੀਆਈ

Advertisement

Advertisement
Advertisement