ਸਿੱਟ ਨੇ ਮਜੀਠੀਆ ਨੂੰ ਮੁੜ ਸੰਮਨ ਭੇਜੇ
08:31 AM Aug 04, 2024 IST
Advertisement
ਪੱਤਰ ਪ੍ਰੇਰਕ
ਪਟਿਆਲਾ, 3 ਅਗਸਤ
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਪੈਸ਼ਲ ਜਾਂਚ ਟੀਮ (ਸਿੱਟ) ਵੱਲੋਂ 8 ਅਗਸਤ ਸਵੇਰੇ 10 ਵਜੇ ਮੁੜ ਤਲਬ ਕੀਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਨੂੰ ਸੰਮਨ ਭੇਜ ਦਿੱਤੇ ਗਏ ਹਨ। ਮਜੀਠੀਆ ਤੋਂ ਬਹੁਕਰੋੜੀ ਡਰੱਗਜ਼ ਮਾਮਲੇ ਵਿੱਚ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਜਦੋਂਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਗਈ ਸੀ ਪਰ ਕੁਝ ਹੋਰ ਸਵਾਲਾਂ ਦੀ ਜਾਣਕਾਰੀ ਲਈ ਉਨ੍ਹਾਂ ਨੂੰ ਮੁੜ ਬੁਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 18, 20, 23 ਅਤੇ 30 ਜੁਲਾਈ ਨੂੰ ਬੁਲਾਇਆ ਗਿਆ ਸੀ ਪਰ ਮਜੀਠੀਆ ਕੁਝ ਕਾਰਨਾਂ ਦਾ ਹਵਾਲਾ ਦੇ ਕੇ ਸਿੱਟ ਅੱਗੇ ਪੇਸ਼ ਨਹੀਂ ਹੋਏ ਸਨ। ਇਸੇ ਤਹਿਤ ਹੁਣ ਉਨ੍ਹਾਂ ਨੂੰ 8 ਅਗਸਤ ਨੂੰ ਪਟਿਆਲਾ ਵਿੱਚ ਹਾਜ਼ਰ ਹੋਣ ਲਈ ਬੁਲਾਇਆ ਗਿਆ ਹੈ।
Advertisement
Advertisement