For the best experience, open
https://m.punjabitribuneonline.com
on your mobile browser.
Advertisement

ਸੀਟੂ ਨੇ ਬਜਟ ਦੀਆਂ ਕਾਪੀਆਂ ਸਾੜੀਆਂ

07:53 AM Jul 24, 2024 IST
ਸੀਟੂ ਨੇ ਬਜਟ ਦੀਆਂ ਕਾਪੀਆਂ ਸਾੜੀਆਂ
ਰਾਏਕੋਟ ਵਿੱਚ ਕੇਂਦਰੀ ਬਜਟ ਦੀਆਂ ਕਾਪੀਆਂ ਸਾੜਦੇ ਹੋਏ ਸੀਟੂ ਕਾਰਕੁਨ।
Advertisement

ਸੰਤੋਖ ਗਿੱਲ
ਰਾਏਕੋਟ, 23 ਜੁਲਾਈ
ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਸਰਗਰਮ ਕਾਰਕੁਨਾਂ ਵੱਲੋਂ ਇੱਥੇ ਲੁਧਿਆਣਾ-ਬਠਿੰਡਾ ਰਾਜ ਮਾਰਗ ਉੱਪਰ ਗੁਰੀਲਾ ਨਗਰ ਵਿੱਚ ਕੇਂਦਰੀ ਖ਼ਜ਼ਾਨਾ ਮੰਤਰੀ ਸੀਤਾਰਮਨ ਵੱਲੋਂ ਲੋਕ ਸਭਾ ਵਿੱਚ ਪੇਸ਼ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ। ਸੀਟੂ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਸੂਬਾਈ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਅਤੇ ਸੀਟੂ ਦੇ ਸੂਬਾ ਸਕੱਤਰ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਬਜਟ ਨੂੰ ਕਾਰਪੋਰੇਟ ਪੱਖੀ ਅਤੇ ਮਜ਼ਦੂਰ ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ, ਦੇਸ਼ ਦੇ ਕਰੋੜਾਂ ਮਿਹਨਤਕਸ਼ ਕਿਸਾਨਾਂ, ਮਜ਼ਦੂਰਾਂ, ਮੱਧ ਵਰਗ ਅਤੇ ਛੋਟੇ ਕਾਰੋਬਾਰੀਆਂ ਨੂੰ ਰੋਲ ਕੇ ਰੱਖ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਪੈਟਰੋਲ, ਡੀਜ਼ਲ, ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਪਹਿਲਾਂ ਹੀ ਅਥਾਹ ਵਾਧਾ ਕਰ ਦਿੱਤਾ ਹੈ, ਜੋ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੈ।

Advertisement

ਬਜਟ ’ਚ ਖੇਤੀ ਸੈਕਟਰ ਦੀ ਅਣਦੇਖੀ ਕਰਨ ਦਾ ਦੋਸ਼

ਗੁਰੂਸਰ ਸੁਧਾਰ: ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਅਤੇ ਜਰਨਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਕੇਂਦਰੀ ਬਜਟ ਵਿੱਚ ਖੇਤੀ ਸੈਕਟਰ ਨੂੰ ਅਣਡਿੱਠ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਖੇਤਰ 53% ਲੋਕਾਂ ਲਈ ਸਿੱਧਾ ਅਤੇ ਅਸਿੱਧਾ ਰੁਜ਼ਗਾਰ ਦਿੰਦਾ ਹੈ ਅਤੇ ਕੌਮੀ ਘਰੇਲੂ ਆਮਦਨ ਵਿੱਚ 25% ਤੋਂ ਵੱਧ ਹਿੱਸਾ ਪਾ ਰਿਹਾ ਹੈ। ਖੇਤੀ ਮਾਹਿਰ ਅਤੇ ਕਿਸਾਨ ਆਗੂ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ 47.65 ਲੱਖ ਕਰੋੜ ਦੇ ਬਜਟ ਵਿੱਚੋਂ ਖੇਤੀ ਅਤੇ ਇਸ ਨਾਲ ਜੁੜੇ ਡੇਅਰੀ, ਪੋਲਟਰੀ, ਮੱਛੀ ਲਾਣ ਵਰਗੇ ਧੰਦਿਆਂ ਲਈ ਕੇਵਲ 1.52 ਲੱਖ ਕਰੋੜ ਦਾ ਬਜਟ ਰੱਖਿਆ ਹੈ, ਜਿਹੜਾ ਬਜਟ ਦਾ ਕੇਵਲ 3.1% ਬਣਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਖੇਤਰ ਲਈ ਘੱਟੋ-ਘੱਟ 10% ਬਜਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਭ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੋਂ ਵੀ ਮੋਦੀ ਹਕੂਮਤ ਨੇ ਮੂੰਹ ਮੋੜ ਲਿਆ ਹੈ।

Advertisement
Author Image

sukhwinder singh

View all posts

Advertisement
Advertisement
×