ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਅਸਲਾ ਸਪਲਾਈ ਕਰਨ ਦੇ ਮਾਮਲੇ ’ਚ ਛੇ ਮੁਲਜ਼ਮ ਗ੍ਰਿਫ਼ਤਾਰ

08:47 AM Nov 08, 2024 IST
ਅੰਮ੍ਰਿਤਸਰ ਵਿੱਚ ਮੁਲਜ਼ਮਾਂ ਬਾਰੇ ਦੱਸਦੇ ਹੋਏ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਨਵੰਬਰ
ਕਮਿਸ਼ਨਰੇਟ ਪੁਲੀਸ ਦੇ ਸੀਆਈਏ ਸਟਾਫ ਨੇ ਅੱਜ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਪੰਜ ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਦਰ ਵਿੱਚ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਗਿਆ ।
ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਬਲਰਾਮ ਸ਼ਰਮਾ ਵਾਸੀ ਬਟਾਲਾ ਰੋਡ , ਮਾਨਸੂ ਗਿੱਲ ਉਰਫ ਹਿਮਾਂਸ਼ੂ ਉਰਫ ਮਾਨਸ ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਰਾਜਬੀਰ ਸਿੰਘ, ਬਲਨਾਜਦੀਪ ਸਿੰਘ, ਗੁਰਸੇਵਕ ਸਿੰਘ ਅਤੇ ਕਾਹਨਾ ਮਹਿਤਾ ਸਾਰੇ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਪੰਜ ਪਿਸਤੌਲ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਤਿੰਨ 32 ਬੋਰ ਦੇ ਪਿਸਤੌਲ, ਇਸ ਦੇ ਤਿੰਨ ਮੈਗਜ਼ੀਨ ਅਤੇ 14 ਰੌਂਦ, ਇੱਕ 12 ਬੋਰ ਦੀ ਦੇਸੀ ਪਿਸਤੌਲ ਅਤੇ ਏਅਰਗੰਨ ਪਿਸਤੌਲ ਸ਼ਾਮਿਲ ਹਨ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਰਾਮ ਸ਼ਰਮਾ ਨੇ ਆਪਣੇ ਇਨ੍ਹਾਂ ਸਾਥੀਆਂ ਨਾਲ ਮਿਲ ਕੇ ਇੱਕ ਗਰੁੱਪ ਬਣਾਇਆ ਹੋਇਆ ਸੀ ਜੋ ਬਾਹਰਲੇ ਰਾਜਾਂ ਤੋਂ ਨਾਜਾਇਜ਼ ਅਸਲਾ ਮੰਗਵਾ ਕੇ ਅੱਗੇ ਵੱਖ-ਵੱਖ ਵਿਅਕਤੀਆਂ ਨੂੰ ਸਪਲਾਈ ਕਰਦੇ ਹਨ। ਇਸ ਤੋਂ ਇਲਾਵਾ ਨਾਜਾਇਜ਼ ਹਥਿਆਰਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਕੋਲੋਂ ਪੈਸੇ ਵੀ ਵਸੂਲਦੇ ਹਨ। ਇਨ੍ਹਾਂ ਵਿੱਚ ਤਿੰਨ ਬਲਰਾਮ ਸ਼ਰਮਾ, ਮਾਨਸੂ ਤੇ ਰਾਜਵੀਰ ਸਿੰਘ ਸ਼ਾਮਲ ਹਨ।
ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਇਸ ਸੂਚਨਾ ’ਤੇ ਕਾਰਵਾਈ ਕਰਦਿਆਂ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਹਥਿਆਰ ਬਰਾਮਦ ਕੀਤੇ ਹਨ। ਪੁਲੀਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਿਮਾਂਡ ਹਾਸਲ ਕੀਤਾ ਜਾਵੇਗਾ।

Advertisement

ਮੋਬਾਈਲ ਖੋਹਣ ਵਾਲੇ ਤਿੰਨ ਕਾਬੂ, ਚੋਰੀ ਦਾ ਸਾਮਾਨ ਬਰਾਮਦ

ਜਲੰਧਰ (ਪੱਤਰ ਪ੍ਰੇਰਕ): ਦਿਹਾਤੀ ਪੁਲੀਸ ਨੇ ਮੋਬਾਈਲ ਫ਼ੋਨ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਦਾਤਾਰ, ਸੰਨੀ ਅਤੇ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਨਕੋਦਰ ਸਬ-ਡਵੀਜ਼ਨ ਦੇ ਐੱਸਪੀ (ਇਨਵੈਸਟੀਗੇਸ਼ਨ) ਜਸਰੂਪ ਕੌਰ ਬਾਠ ਅਤੇ ਡੀਐੱਸਪੀ ਸੁਖਪਾਲ ਸਿੰਘ ਦੀ ਅਗਵਾਈ ਵਿੱਚ ਟੀਮਾਂ ਨੇ ਮੁਲਜ਼ਮਾਂ ਨੂੰ ਫੜਨ ਲਈ ਤੇਜ਼ੀ ਨਾਲ ਕੰਮ ਕੀਤਾ। ਇਸ ਅਪ੍ਰੇਸ਼ਨ ਦੀ ਅਗਵਾਈ ਥਾਣਾ ਸਦਰ ਨਕੋਦਰ ਦੇ ਥਾਣੇਦਾਰ ਸਬ-ਇੰਸਪੈਕਟਰ ਬਲਜਿੰਦਰ ਸਿੰਘ ਨੇ ਕੀਤੀ। ਉਕਤ ਮੁਲਜ਼ਮਾਂ ਨੇ 3 ਨਵੰਬਰ ਨੂੰ ਪੀੜਤ ਲੜਕੀ ਦਾ ਓਪੋ ਮੋਬਾਈਲ ਫੋਨ ਖੋਹ ਲਿਆ ਸੀ ਜਦੋਂ ਉਹ ਪਿੰਡ ਚੂਹੜ ਵਿੱਚ ਆਪਣੇ ਘਰ ਦੇ ਬਾਹਰ ਫੋਨ ’ਤੇ ਗੱਲ ਕਰ ਰਹੀ ਸੀ। ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ ਕਰ ਲਿਆ ਹੈ।

Advertisement
Advertisement