ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਅਸਲੇ ਸਣੇ ਛੇ ਮੁਲਜ਼ਮ ਗ੍ਰਿਫ਼ਤਾਰ

06:42 AM Aug 29, 2024 IST

ਫਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਪੁਲੀਸ ਨੇ ਤਿੰਨ ਕੇਸਾਂ ਵਿੱਚ 6 ਮੁਲਜ਼ਮਾਂ ਨੂੰ ਕਾਬੂ ਕਰ ਕੇ 5 ਕਿਲੋ ਅਫੀਮ, 300 ਗ੍ਰਾਮ ਹੈਰੋਇਨ ਤੇ ਦੋ ਪਿਸਤੌਲ ਤੇ 10 ਕਾਰਤੂਸ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਐੱਸਪੀ (ਡੀ) ਰਾਕੇਸ਼ ਯਾਦਵ ਦੀ ਅਗਵਾਈ ਹੇਠ ਸੀਆਈਏ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਆਕਾਸ਼ ਦੱਤ ਨੇ ਮੰਡੀ ਗੋਬਿੰਦਗੜ੍ਹ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਰਜਨੇਸ਼, ਸਤਵੀਰ ਤੇ ਧਰਮਵੀਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਬੈਗ ਵਿੱਚੋਂ 5 ਕਿਲੋਗ੍ਰਾਮ ਅਫੀਮ ਹੋਈ। ਉਨ੍ਹਾਂ ਦੱਸਿਆ ਕਿ ਸੀਆਈਏ ਦੀ ਟੀਮ ਵੱਲੋਂ ਕੱਲ੍ਹ ਦਾਣਾ ਮੰਡੀ ਅਮਲੋਹ ਇਲਾਕੇ ’ਚ ਨਾਕੇ ਦੌਰਾਨ ਦੋ ਵਿਅਕਤੀ ਸੋਮਾ ਸਿੰਘ ਤੇ ਅਮਰਜੀਤ ਸਿੰਘ ਨੂੰ ਦੀ ਤਲਾਸ਼ੀ ਲਈ ਤਾਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਨਾਕਾਬੰਦੀ ਦੌਰਾਨ ਪੁਲੀਸ ਨੇ ਥਾਣਾ ਅਮਲੋਹ ਦੇ ਪਿੰਡ ਅਲੀਪੁਰ ਸੰਦਲ ਦੇ ਜੇਮਸ ਨੂੰ ਤਰਖਾਣ ਮਾਜਰਾ ਕੱਟ ਸਰਹਿੰਦ ਕੋਲੋਂ ਕਾਬੂ ਕਰ ਕੇ ਉਸ ਪਾਸੋਂ ਦੋ ਪਿਸਤੌਲ ਦੇ 10 ਕਾਰਤੂਸ ਬਰਾਮਦ ਕੀਤੇ ਹਨ।

Advertisement

Advertisement