ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਛੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ

11:18 AM Sep 08, 2024 IST
ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ।

ਟਨਸ/ਸੰਜੀਵ ਹਾਂਡਾ/ਏਐੱਨਆਈ
ਚੰਡੀਗੜ੍ਹ/ਫਿਰੋਜ਼ਪੁਰ/ਔਰੰਗਾਬਾਦ
ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲੀਸ ਨਾਲ ਸਾਂਝੀ ਕਾਰਵਾਈ ਫਿਰੋਜ਼ਪੁਰ ਤੀਹਰੇ ਕਤਲ ਕੇਸ ਵਿੱਚ ਸ਼ਾਮਲ ਛੇ ਸ਼ੂਟਰਾਂ ਸਮੇਤ ਸੱਤ ਜਣਿਆਂ ਨੂੰ ਔਰੰਗਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਵਾਸੀ ਚੋਹਲਾ ਸਾਹਿਬ, ਤਰਨਤਾਰਨ, ਪ੍ਰਿੰਸ ਵਾਸੀ ਪਿੰਡ ਕੁੰਡੇ ਫਿਰੋਜ਼ਪੁਰ, ਰਵਿੰਦਰ ਸਿੰਘ ਉਰਫ ਰਵੀ ਉਰਫ ਸੁੱਖੂ, ਸੁਖਚੈਨ ਸਿੰਘ, ਅਕਸ਼ੈ ਉਰਫ ਬਗੀਚਾ ਅਤੇ ਰਾਜਬੀਰ ਸਿੰਘ ਉਰਫ ਦਲੇਰ ਸਿੰਘ ਸਾਰੇ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਹੇਠ ਏਜੀਟੀਐੱਫ ਦੀਆਂ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਮੁਹਿੰਮ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਿਊਆਰਟੀ ਔਰੰਗਾਬਾਦ ਪੁਲੀਸ ਟੀਮ ਦੇ ਸਹਿਯੋਗ ਨਾਲ ਚਲਾਇਆ ਗਿਆ। ਪੰਜਾਬ ਪੁਲੀਸ ਦੀ ਇੱਕ ਹੋਰ ਟੀਮ ਇਨ੍ਹਾਂ ਮੁਲਜ਼ਮਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਫ਼ਿਰੋਜ਼ਪੁਰ ਲਿਆਉਣ ਲਈ ਰਵਾਨਾ ਹੋ ਚੁੱਕੀ ਹੈ।
ਮਹਾਰਾਸ਼ਟਰ ਦੇ ਛਤਰਪਤੀ ਸ਼ੰਭਾਜੀ ਨਗਰ ਔਰੰਗਾਬਾਦ ਦੀ ਪੁਲੀਸ ਨੇ ਮੁਲਜ਼ਮਾਂ ਨੂੰ ਨਾਗਪੁਰ-ਮੁੰਬਈ ਸਮ੍ਰਿੱਧੀ ਸੁਪਰ ਐਕਸਪ੍ਰੈਸਵੇਅ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਫ਼ਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲੀਸ ਨੇ ਸ਼ੂਟਰਾਂ ਦੇ ਨਾਲ ਨਾਲ ਗੱਡੀ ਦੇ ਡਰਾਈਵਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜੋ ਨਾਂਦੇੜ ਦਾ ਰਹਿਣ ਵਾਲਾ ਹੈ। ਡਰਾਈਵਰ ਦੀ ਪਛਾਣ ਨਾਂਦੇੜ ਦੇ ਰਹਿਣ ਵਾਲੇ ਗਜੇਂਦਰ ਸ੍ਰੀਰਾਮ ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ ਪ੍ਰਵੀਨ ਪਵਾਰ ਨੇ ਇਸ ਮੁਹਿੰਮ ਦੀ ਕਾਮਯਾਬੀ ਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕੀਤੀ ਹੈ।ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ’ਚ ਤੀਹਰੇ ਕਤਲ ਕੇਸ ਦੀ ਘਟਨਾ ਲੰਘੇ ਮੰਗਲਵਾਰ ਬਾਅਦ ਦੁਪਹਿਰ ਨੂੰ ਵਾਪਰੀ ਸੀ। ਪੁਲੀਸ ਅਨੁਸਾਰ ਪੀੜਤ ਆਪਣੀ ਕਾਰ ਵਿੱਚ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪੁੱਜੇ ਤਾਂ ਮੁਲਜ਼ਮਾਂ ਨੇ ਉਨ੍ਹਾਂ ’ਤੇ ਗੋਲੀਬਾਰੀ ਕੀਤੀ। ਇਸ ਹਮਲੇ ’ਚ ਜਸਪ੍ਰੀਤ ਕੌਰ (22), ਉਸ ਦੇ ਭਰਾ ਦਿਲੀਪ ਸਿੰਘ (32) ਦੀ ਮੌਕੇ ’ਤੇ ਮੌਤ ਹੋ ਗਈ ਸੀ ਜਦਕਿ ਆਕਾਸ਼ਦੀਪ ਨੇ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਜਸਪ੍ਰੀਤ ਦਾ ਭਰਾ ਅਨਮੋਲ ਸਿੰਘ ਤੇ ਇੱਕ ਹੋਰ ਵਿਅਕਤੀ ਇਸ ਹਮਲੇ ’ਚ ਗੰਭੀਰ ਜ਼ਖ਼ਮੀ ਹੋ ਗਏ ਸਨ।

Advertisement

Advertisement