ਲੁੱਟਾਂ-ਖੋਹਾਂ ਦੇ ਦੋਸ਼ ਹੇਠ ਛੇ ਕਾਬੂ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਸਤੰਬਰ
ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਖੋਹ ਕੀਤੇ ਅਤੇ ਚੋਰੀ ਕੀਤੇ ਹੋਏ ਦਸ ਮੋਬਾਈਲ ਫੋਨ, ਤਿੰਨ ਸਕੂਟਰ ਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਸ਼ਨਾਖਤ ਹਰਪ੍ਰੀਤ ਸਿੰਘ ਉਰਫ ਹੈਪੀ, ਅਰਸ਼ਦੀਪ ਸਿੰਘ ਉਰਫ ਬਿੱਲਾ, ਹਰਪਾਲ ਸਿੰਘ ਉਰਫ ਭੱਲੋ ਅਤੇ ਜਸ਼ਨਪ੍ਰੀਤ ਸਿੰਘ ਉਰਫ ਜੱਸ ਵਜੋਂ ਹੋਈ ਹੈ। ਇਨ੍ਹਾਂ ਖਿਲਾਫ ਥਾਣਾ ਗੇਟ ਹਕੀਮਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਏਸੀਪੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅਗਾਊਂ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਇਨ੍ਹਾਂ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ। ਇਹ ਵਿਅਕਤੀ ਧਾਰਮਿਕ ਸਥਾਨਾਂ ਨੇੜੇ ਲੋਕਾਂ ਕੋਲੋਂ ਮੋਬਾਈਲ ਖੋਹ ਲੈਂਦੇ ਸਨ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਦੋ ਪਹੀਆ ਵਾਹਨ ਵੀ ਚੋਰੀ ਕਰਦੇ ਸਨ।
ਪੁਲੀਸ ਵੱਲੋਂ ਇਨ੍ਹਾਂ ਕੋਲੋਂ ਜਾਂਚ ਅਤੇ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲੀਸ ਨੇ ਇੱਕ ਹੋਰ ਵੱਖਰੇ ਮਾਮਲੇ ਵਿੱਚ ਦੋ ਵਿਅਕਤੀਆਂ ਵਿਸ਼ਾਲ ਉਰਫ ਲੱਲੀ ਤੇ ਰਾਹੁਲ ਉਰਫ ਬੱਗਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਚਾਰ ਮੋਬਾਈਲ ਫੋਨ ਅਤੇ ਇੱਕ ਸਕੂਟਰ ਬਰਾਮਦ ਕੀਤਾ।
ਇਸ ਸਬੰਧੀ ਥਾਣਾ ਡੀ ਡਿਵੀਜ਼ਨ ਵਿੱਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।