ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਹਨ ਚੋਰੀ ਕਰਕੇ ਲੁੱਟਾਂ-ਖੋਹਾਂ ਕਰਨ ਦੇ ਦੋਸ਼ ਹੇਠ ਛੇ ਕਾਬੂ

07:00 AM Sep 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਸਤੰਬਰ
ਪੀਏਯੂ ਪੁਲੀਸ ਨੇ ਵਾਹਨ ਚੋਰੀ ਕਰਨ ਅਤੇ ਉਨ੍ਹਾਂ ਵਾਹਨਾਂ ’ਤੇ ਲੋਕਾਂ ਤੋਂ ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਅੱਜ ਛੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਵੱਖ-ਵੱਖ ਕੰਪਨੀਆਂ ਦੇ ਪੰਜ ਮੋਟਰਸਾਈਕਲ ਤੇ ਛੇ ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਸ ਮਾਮਲੇ ’ਚ ਹੰਬੜਾ ਰੋਡ ’ਤੇ ਸਥਿਤ ਪਿੰਡ ਪ੍ਰਤਾਪ ਸਿੰਘ ਵਾਲਾ ਦੇ ਰਹਿਣ ਵਾਲੇ ਮੰਗਲ ਸਿੰਘ ਦੀ ਸ਼ਿਕਾਇਤ ’ਤੇ ਪੀਏਯੂ ਥਾਣੇ ਦੀ ਪੁਲੀਸ ਨੇ ਪਰਮਵੀਰ ਸਿੰਘ ਵਾਸੀ ਪਿੰਡ ਤਲਵਾੜਾ, ਪਿੰਡ ਮਲਕਪੁਰ ਵਾਸੀ ਦੀਪਕ, ਅੰਮ੍ਰਿਤ ਕਾਲੋਨੀ ਵਾਸੀ ਵਿਕਾਸ, ਪਿੰਡ ਮਲਕਪੁਰ ਵਾਸੀ ਗੁਰਮੀਤ ਸਿੰਘ ਅਤੇ ਹਰਸ਼ਦੀਪ ਸਿੰਘ ਵਾਸੀ ਦਸਮੇਸ਼ ਨਗਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਪੁਲੀਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਨ੍ਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਮੰਗਲ ਸਿੰਘ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਤਿੰਨ ਦਿਨ ਪਹਿਲਾਂ 15 ਸਤੰਬਰ ਨੂੰ ਉਹ ਪਿੰਡ ਮਲਕਪੁਰ ਦੇ ਪੁਲ ਕੋਲ ਖੜ੍ਹਾ ਸੀ। ਇਸੇ ਦੌਰਾਨ ਮੁਲਜ਼ਮ ਤਿੰਨ ਮੋਟਰਸਾਈਕਲਾਂ ’ਤੇ ਆਏ ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਡਰਾ ਕੇ ਉਸ ਦੀ ਜੇਬ ਵਿੱਚ ਪਈ 3 ਹਜ਼ਾਰ ਦੀ ਨਕਦੀ ਸਣੇ ਮੋਬਾਈਲ ਫੋਨ ਲੁੱਟ ਕੇ ਲੈ ਗਏ। ਮੰਗਲ ਸਿੰਘ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲਾਂ ਦੇ ਨੰਬਰ ਵੀ ਪੁਲੀਸ ਨੂੰ ਦਿੱਤੇ, ਜਦਕਿ ਇੱਕ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਸੀ। ਛਾਣਬੀਣ ਦੌਰਾਨ ਪੁਲੀਸ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਅਤੇ ਇਨ੍ਹਾਂ ਕੋਲੋਂ ਪੁੱਛ ਪੜਤਾਲ ਕੀਤੀ। ਇਸ ਦੌਰਾਨ ਵੱਖ ਵੱਖ ਇਲਾਕਿਆਂ ਵਿੱਚੋਂ ਚੋਰੀ ਹੋਏ ਮੋਟਰਸਾਈਕਲ ਵੀ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਬਰਾਮਦ ਕੀਤੇ ਗਏ।

Advertisement

ਦੋ ਮੁਲਜ਼ਮ ਚੋਰੀ ਦੇ ਵਾਹਨ ਸਮੇਤ ਕਾਬੂ

ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਅੱਜ ਇਥੇ ਦੋ ਵਿਅਕਤੀਆਂ ਨੂੰ ਚੋਰੀ ਦੇ ਵਾਹਨ ’ਤੇ ਲੋਕਾਂ ਤੋਂ ਲੁੱਟ-ਖੋਹ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਸਿਵਲ ਹਸਪਤਾਲ ਨੇੜੇ ਗ੍ਰਿਫ਼ਤਾਰ ਕੀਤਾ, ਜਿਸ ਵੇਲੇ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੁਲੀਸ ਨੂੰ ਚੋਰੀ ਦੀ ਐਕਟਿਵਾ ਅਤੇ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿੱਚ ਪੁਲੀਸ ਨੇ ਪ੍ਰਿੰਸ ਸਿੰਘ ਵਾਸੀ ਇਸਲਾਮਗੰਜ ਤੇ ਪ੍ਰਿੰਸ ਕੁਮਾਰ ਵਾਸੀ ਮੁਹੱਲਾ ਹਰਗੋਬਿੰਦ ਨਗਰ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿਥੋਂ ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਏਐਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਸੂਚਨਾ ਮਿਲੀ ਕਿ ਮੁਲਜ਼ਮ ਰਾਹਗੀਰਾਂ ਨੂੰ ਲੁੱਟ ਰਹੇ ਹਨ। ਪੁੱਛ ਪੜਤਾਲ ਲਈ ਜਦੋਂ ਪੁਲੀਸ ਨੇ ਮੁਲਜ਼ਮਾਂ ਨੂੰ ਰੋਕ ਕੇ ਦਸਤਾਵੇਜ਼ਾਂ ਦੀ ਮੰਗ ਕੀਤੀ ਤਾਂ ਵਾਹਨ ਚੋਰੀ ਦਾ ਹੋਣ ਬਾਰੇ ਪਤਾ ਲੱਗਿਆ। ਇਸ ਮਗਰੋਂ ਪੁਲੀਸ ਨੇ ਮੁਲਜ਼ਮਾਂ ਨੂੰ ਕਬਜ਼ੇ ਵਿੱਚ ਲੈ ਲਿਆ।

Advertisement
Advertisement