ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਸਲੇ ਸਣੇ ਛੇ ਗ੍ਰਿਫ਼ਤਾਰ

10:05 AM Jul 13, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਜੁਲਾਈ
ਪੁਲੀਸ ਨੇ ਅੱਜ ਛੋਟਾ ਹਰੀਪੁਰਾ ਇਲਾਕੇ ਦੇ ਰਾਹੁਲ ਉਰਫ਼ ਰੌਲਾ ਦੀ ਅਗਵਾਈ ਵਾਲੇ ਗਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਤੇ 11 ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖ਼ਤ ਰਾਹੁਲ ਉਰਫ਼ ਰੌਲਾ, ਕਰਨ ਉਰਫ ਟਿੱਡਾ, ਸੁਖਦੀਪ ਉਰਫ ਗੋਰੀ, ਅਭੈ ਸ਼ਰਮਾ, ਰਾਘਵ ਕੁਮਾਰ ਅਤੇ ਰਮੇਸ਼ ਉਰਫ ਅਰੁਣ ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਬੂ ਕੀਤੇ ਰਾਹੁਲ ’ਤੇ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਕਰੀਬ 12 ਕੇਸ ਦਰਜ ਹਨ। ਉਹ ਸੰਗਰੂਰ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਰਾਹੁਲ ਦੀ ਇੱਕ ਹੋਰ ਗੈਂਗਸਟਰ ਗੁਰਿੰਦਰਪਾਲ ਸਿੰਘ ਉਰਫ਼ ਗੋਰਾ ਭਾਊ ਨਾਲ ਦੁਸ਼ਮਣੀ ਹੈ, ਜੋ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ ਹੈ। ਗ੍ਰਿਫ਼ਤਾਰ ਕੀਤੇ ਟਿੱਡਾ, ਰਮੇਸ਼ ਅਤੇ ਰਾਘਵ ਖ਼ਿਲਾਫ਼ ਵੀ ਪਹਿਲਾਂ ਕੇਸ ਦਰਜ ਹਨ। ਹੁਣ ਇਸਲਾਮਾਬਾਦ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement

Advertisement