ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਿਆਂ ਖ਼ਿਲਾਫ਼ ਮੁੁਹਿੰਮ ਤਹਿਤ ਛੇ ਕੇਸ ਦਰਜ; ਸੱਤ ਮੁਲਜ਼ਮ ਗ੍ਰਿਫ਼ਤਾਰ

09:01 AM Aug 19, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਅਗਸਤ
ਸੰਗਰੂਰ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 6 ਕੇਸ ਦਰਜ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂਕਿ ਥਾਣਾ ਲਹਿਰਾ ਪੁਲੀਸ ਵੱਲੋਂ ਚੋਰੀ ਅਤੇ ਲੁੱਟਾਂ-ਖੋਹਾਂ ਕਰਨ ਵਾਲੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 3 ਗੈਸ ਸਿਲੰਡਰ, 82-ਟੀ ਸ਼ਰਟਾਂ, 11 ਜੀਨਜ਼ ਪੈਂਟਾਂ, 26 ਲੋਅਰਾਂ ਅਤੇ 52 ਸ਼ਰਟਾਂ ਬਰਾਮਦ ਕੀਤੀਆਂ ਹਨ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ ਨਸ਼ਿਆਂ ਦੇ 3 ਕੇਸ ਦਰਜ ਕਰਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਅਤੇ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਗੈਰਕਾਨੂੰਨੀ ਧੰਦਾ ਕਰਨ ਵਾਲਿਆਂ ਖ਼ਿਲਾਫ਼ 3 ਕੇਸ ਦਰਜ ਕਰਕੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 27.000 ਲਿਟਰ ਸ਼ਰਾਬ ਠੇਕਾ ਦੇਸੀ, 11.250 ਲਿਟਰ ਨਾਜਾਇਜ਼ ਸ਼ਰਾਬ, 27.000 ਲਿਟਰ ਅੰਗਰੇਜ਼ੀ ਸ਼ਰਾਬ ਅਤੇ 62.400 ਲਿਟਰ ਬੀਅਰ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਹਫ਼ਤੇ ਦੌਰਾਨ ਗਜ਼ਟਿਡ ਅਫ਼ਸਰਾਂ ਵੱਲੋਂ 22 ਪਿੰਡਾਂ, ਕਸਬਿਆਂ ਵਿਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਧੰਦਾ ਕਰਨ ਵਾਲਿਆਂ ਸਬੰਧੀ ਪੁਲੀਸ ਨੂੰ ਸੂਚਨਾ ਦੇਣ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

Advertisement

Advertisement
Advertisement