ਡੀਸੀ ਦਫਤਰ ਕਰਮਚਾਰੀ ਯੂਨੀਅਨ ਦੀ ਛੇ ਰੋਜ਼ਾ ਹੜਤਾਲ ਅੱਜ ਤੋਂ
10:02 AM Sep 05, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਮੋਗਾ/ਸ੍ਰੀ ਮੁਕਤਸਰ ਸਾਹਿਬ, 4 ਸਤੰਬਰ
ਡੀਸੀ ਦਫਤਰ ਕਰਮਚਾਰੀ ਯੂਨੀਅਨ ਵੱਲੋਂ ਭਲਕੇ 5 ਤੋਂ 10 ਸਤੰਬਰ ਤੱਕ ਕਲਮ ਛੋੜ ਹੜਤਾਲ ’ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦਫ਼ਤਰੀ ਬਾਬੂਆਂ ਦੀ ਲਗਾਤਾਰ 6 ਦਿਨ ਕਲਮਛੋੜ ਹੜਤਾਲ ਕਾਰਨ ਜ਼ਮੀਨਾਂ ਦੀਆਂ ਰਜਿਸਟਰੀਆਂ ਦਾ ਕੰਮ ਵੀ ਠੱਪ ਰਹਿਣ ਕਾਰਨ ਲੋਕਾਂ ਨੂੰ ਹੁਣ 6 ਦਿਨ ਤਹਿਸੀਲ ਦਫ਼ਤਰਾਂ ਵਿੱਚ ਖ਼ੁਆਰ ਹੋਣਾ ਪਵੇਗਾ।
ਇਥੇ ਡੀਸੀ ਦਫਤਰ ਕਰਮਚਾਰੀ ਯੂਨੀਅਨ ਜਿਲ੍ਹਾ ਪ੍ਰਧਾਨ ਦਲਬੀਰ ਸਿੰਘ ਸਿੱਧੂ, ਜਨਰਲ ਸਕੱਤਰ ਸੰਦੀਪ ਕੁਮਾਰ ਨੇ ਦੱਸਿਆ ਕਿ ਸਟੇਟ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ 5 ਤੋਂ 10 ਸਤੰਬਰ ਤੱਕ ਕਲਮ ਛੋੜ ਹੜਤਾਲ ਹੋਵੇਗੀ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਸੂਬੇ ਦੇ ਸਮੂਹ ਡੀਸੀ ਦਫਤਰਾਂ, ਸਮੂਹ ਐੱਸਡੀਐੱਮ ਦਫਤਰਾਂ, ਸਮੂਹ ਤਹਿਸੀਲ ਅਤੇ ਉਪ ਤਹਿਸੀਲ ਦਫਤਰਾਂ ਦੇ ਸਾਰੇ ਕਰਮਚਾਰੀ ਦਫਤਰੀ ਕੰਮ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸਰਕਾਰ ਤੋਂ ਕੋਈ ਗੈਰ-ਕਾਨੂੰਨੀ ਮੰਗ ਨਹੀਂ ਕਰ ਰਹੇ ਸਗੋਂ ਆਪਣਾ ਹੱਕ ਮੰਗ ਰਹੇ ਹਨ।
Advertisement
Advertisement
Advertisement