ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਡਿਊਟੀ ਵਿੱਚ ਕੁਤਾਹੀ ’ਤੇ ਬੀਡੀਪੀਓ ਸਣੇ ਛੇ ਮੁਲਾਜ਼ਮ ਮੁਅੱਤਲ ਕੀਤੇ

08:43 AM May 31, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਈ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਚੋਣ ਅਧਿਕਾਰੀ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਅਧੀਨ ਪੈਂਦੇ ਫ਼ਤਹਿਗੜ੍ਹ ਚੂੜੀਆਂ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਵਾਉਣ ਦੇ ਦੋਸ਼ ਹੇਠ ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਪਰਗਟ ਸਿੰਘ ਬੀਡੀਪੀਓ, ਕੁਲਜਿੰਦਰ ਸਿੰਘ ਗ੍ਰਾਮ ਵਿਕਾਸ ਅਧਿਕਾਰੀ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੁਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਨੂੰ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਤੋਂ ਸ਼ਿਕਾਇਤ ਮਿਲੀ ਸੀ। ਪੜਤਾਲ ਮਗਰੋਂ ਸ਼ਿਕਾਇਤ ਸਹੀ ਮਿਲੀ ਅਤੇ ਇਸ ਸਬੰਧੀ ‘ਆਪ’ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਨੋਟਿਸ ਜਾਰੀ ਕੀਤਾ ਗਿਆ। ਟਾਈਲਾਂ ਪਾਰਕ ਵਿੱਚ ਸੁਟਵਾਉਣ ਵਾਲੇ ਨੁਮਾਇੰਦਿਆਂ ਖ਼ਿਲਾਫ਼ ਵੀ ਕੇਸ ਦਰਜ ਕਰਨ ਲਈ ਐੱਸਐੱਸਪੀ ਨੂੰ ਲਿਖਿਆ ਗਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਓਮ ਪ੍ਰਕਾਸ਼ (ਪ੍ਰਬੰਧਕ-ਕਮ-ਵੀਡੀਓ) ਤੇ ਕੁਲਦੀਪ ਸਿੰਘ (ਪੰਚਾਇਤ ਸਕੱਤਰ) ਖ਼ਿਲਾਫ਼ ਚੋਣ ਜ਼ਾਬਤਾ ਲਾਗੂ ਨਾ ਕਰਵਾ ਸਕਣ ਲਈ ਮੁਅੱਤਲ ਕਰਕੇ ਅਨੁਸ਼ਾਸਨੀ ਕਾਰਵਾਈ ਕਰਨ ਦੀ ਹਦਾਇਤ ਕੀਤੀ।
ਉਧਰ, ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿੱਚ ਸੀਮਿੰਟ ਦੇ ਬੈਂਚ ਵੰਡਣ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement