ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਹਿਰੀਲੀ ਵਸਤੂ ਨਿਗਲਣ ਕਾਰਨ ਛੇ ਬੱਕਰੀਆਂ ਮਰੀਆਂ

07:37 AM Jul 01, 2024 IST

ਪੱਤਰ ਪ੍ਰੇਰਕ
ਭਾਈ ਰੂਪਾ, 30 ਜੂਨ
ਪਿੰਡ ਭੋਡੀਪੁਰਾ ਵਿੱਚ ਇੱਕ ਗਰੀਬ ਬੱਕਰੀ ਪਾਲਕ ਨੌਜਵਾਨ ਦੀਆਂ ਛੇ ਬੱਕਰੀਆਂ ਦੀ ਖੇਤ ’ਚ ਕੋਈ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋ ਗਈ। ਅਤਿ ਗ਼ਰੀਬ ਪਰਿਵਾਰ ਨਾਲ ਸਬੰਧਤ ਪੀੜਤ ਨੌਜਵਾਨ ਸੰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭੋਡੀਪੁਰਾ ਨੇ ਦੱਸਿਆ ਕਿ ਉਹ ਬੱਕਰੀਆਂ ਪਾਲ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਵਾਂਗ ਉਹ ਆਪਣੀਆਂ ਬੱਕਰੀਆਂ ਨੂੰ ਖੇਤਾਂ ਵਿੱਚ ਚਾਰਨ ਲਈ ਲੈ ਕੇ ਗਿਆ ਸੀ, ਜਿੱਥੇ ਕੋਈ ਜ਼ਹਿਰੀਲੀ ਵਸਤੂ ਖਾਣ ਕਾਰਨ ਛੇ ਬੱਕਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਿੰਡ ਭੋਡੀਪੁਰਾ ਦੇ ਸਰਪੰਚ ਇੰਦਰਜੀਤ ਸਿੰਘ ਜੱਗਾ, ਸਾਬਕਾ ਸਰਪੰਚ ਰਾਮ ਸਿੰਘ ਭੋਡੀਪੁਰਾ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਸਵੀਰ ਸਿੰਘ ਫ਼ੌਜੀ ਨੇ ਸਰਕਾਰ ਪਾਸੋਂ ਪੀੜਤ ਸੰਦੀਪ ਸਿੰਘ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

Advertisement

Advertisement
Advertisement