ਪੰਜਾਬ ’ਚ 11 ਕਰੋੜ ਰੁਪਏ ਦੀ ਲਾਗਤ ਨਾਲ ਛੇ ਆਈਟੀਆਈਜ਼ ਬਣਨਗੀਆਂ ਸੈਂਟਰ ਆਫ਼ ਐਕਸੀਲੈਂਸ
08:02 AM Oct 04, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
ਪੰਜਾਬ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੀਆਂ ਛੇ ਆਈਟੀਆਈਜ਼ ਨੂੰ ਅਪਣਾ ਲਿਆ ਹੈ। ਇਨ੍ਹਾਂ ਨੂੰ ਸਾਹਨੀ ਵੱਲੋਂ 11 ਕਰੋੜ ਰੁਪਏ ਦੀ ਲਾਗਤ ਨਾਲ ਸੈਂਟਰ ਆਫ਼ ਐਕਸੀਲੈਂਸ ਬਣਾਇਆ ਜਾਵੇਗਾ। ਇਸ ਸਬੰਧੀ ਅੱਜ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੀਆਂ ਛੇ ਆਈਟੀਆਈ’ਜ਼ ਨੂੰ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਅਪਨਾਉਣ ਸਬੰਧੀ ਸਮਝੌਤੇ ’ਤੇ ਹਸਤਾਖਰ ਕੀਤੇ ਗਏ। ਸ੍ਰੀ ਬੈਂਸ ਨੇ ਕਿਹਾ ਕਿ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਦੇਣ ਲਈ ਸ੍ਰੀ ਸਾਹਨੀ ਨਾਲ ਤਾਲਮੇਲ ਕੀਤਾ ਤਾਂ ਉਨ੍ਹਾਂ ਨੇ ਸੂਬੇ ਦੀਆਂ ਛੇ ਆਈਟੀਆਈ ਨੂੰ ਅਪਨਾਉਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਆਈਟੀ ਆਈ ਲੁਧਿਆਣਾ, ਆਈਟੀਆਈ ਪਟਿਆਲਾ, ਆਈਟੀਆਈ ਮਾਣਕਪੁਰ ਸ਼ਰੀਫ਼ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਈਟੀਆਈ ਸੁਨਾਮ ਅਤੇ ਆਈਟੀਆਈ ਲਾਲੜੂ ਨੂੰ ਅੱਪਗ੍ਰੇਡ ਕੀਤਾ ਜਾਵੇਗਾ।
Advertisement
Advertisement
Advertisement