Seven killed in Pakistan: ਇਮਰਾਨ ਦੇ ਸਮਰਥਕਾਂ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਰਿਹਾਈ ਮੰਗੀ; ਮੁਜ਼ਾਹਰਿਆਂ ਦੌਰਾਨ ਸੱਤ ਹਲਾਕ
09:47 PM Nov 26, 2024 IST
Advertisement
ਇਸਲਾਮਾਬਾਦ, 26 ਨਵੰਬਰ
Advertisement
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਜੇਲ੍ਹ ਵਿਚੋਂ ਰਿਹਾਈ ਦੀ ਮੰਗ ਲਈ ਅੱਜ ਉਨ੍ਹਾਂ ਦੇ ਸਮਰਥਕਾਂ ਵੱਲੋਂ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਹਿੰਸਾ ਵਿਚ ਹੁਣ ਤਕ ਸੱਤ ਜਣਿਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿਚ ਚਾਰ ਪ੍ਰਦਰਸ਼ਨਕਾਰੀ ਤੇ ਤਿੰਨ ਪੁਲੀਸ ਮੁਲਾਜ਼ਮ ਸ਼ਾਮਲ ਹਨ। ਇਸ ਦੌਰਾਨ 100 ਤੋਂ ਸੁਰੱਖਿਆ ਜਵਾਨ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ’ਤੇ ਗੱਡੀਆਂ ਚੜ੍ਹਾ ਦਿੱਤੀਆਂ ਜਿਸ ਕਾਰਨ ਤਿੰਨ ਪੁਲੀਸ ਮੁਲਾਜ਼ਮ ਮਾਰੇ ਗਏ।
Advertisement
ਪਾਕਿਸਤਾਨ ਵਿਚ ਹਾਲਾਤ ਨੂੰ ਕਾਬੂ ਹੇਠ ਕਰਨ ਲਈ ਧਾਰਾ 245 ਏ ਲਾਗੂ ਕਰ ਦਿੱਤੀ ਗਈ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਇਸ ਮੌਕੇ ਸੁਰੱਖਿਆ ਬਲਾਂ ਦੀ ਹੱਤਿਆ ਦੇ ਦੋਸ਼ ਹੇਠ ਇਮਰਾਨ ਖ਼ਾਨ ਤੇ ਉਨ੍ਹਾਂ ਦੇ ਪਾਰਟੀ ਦੇ ਕਾਰਕੁਨਾਂ ਖ਼ਿਲਾਫ਼ ਅਤਿਵਾਦ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀਟੀਆਈ
Advertisement