ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਿਵੱਚ ਭਾਜਪਾ ਦੇ ਛੇ ਮਹੀਨੇ ਬਾਕੀ: ਮਮਤਾ ਬੈਨਰਜੀ

07:40 PM Jun 29, 2023 IST

ਜਲਪਾਇਗੁੜੀ, 27 ਜੂਨ

Advertisement

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦਾਅਵਾ ਕੀਤਾ ਕਿ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ ਛੇ ਮਹੀਨੇ ਹੋਰ ਚੱਲੇਗੀ ਕਿਉਂਕਿ ਅਗਲੇ ਸਾਲ ਫਰਵਰੀ-ਮਾਰਚ ਵਿੱਚ ਲੋਕ ਸਭਾ ਚੋਣਾਂ ਹੋਣਗੀਆਂ। ਪੰਚਾਇਤ ਚੋਣਾਂ ਲਈ ਜਲਪਾਇਗੁੜੀ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਬੈਨਰਜੀ ਨੇ ਕਿਹਾ ਕਿ ਭਲਕੇ ਸ਼ਾਇਦ ਭਾਜਪਾ ਸੱਤਾ ਵਿੱਚ ਨਾ ਹੋਵੇ, ਇਸ ਕਰ ਕੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੂੰ ਨਿਰਪੱਖ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ”ਅਗਲੀਆਂ ਲੋਕ ਸਭਾ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ਵਿੱਚ ਹੋਣਗੀਆਂ। ਭਾਜਪਾ ਸਰਕਾਰ ਦਾ ਕਾਰਜਕਾਲ ਸਿਰਫ਼ ਛੇ ਮਹੀਨੇ ਬਚਿਆ ਹੈ। ਭਾਜਪਾ ਨੂੰ ਹਾਰ ਸਾਹਮਣੇ ਦਿਖਾਈ ਦੇ ਰਹੀ ਹੈ।”

ਰੈਲੀ ਵਿੱਚ ਬੈਨਰਜੀ ਨੇ ਸਰਹੱਦੀ ਖੇਤਰਾਂ ਵਿੱਚ ਬੀਐੱਸਐੱਫ ਦੀ ਕਥਿਤ ਗੋਲੀਬਾਰੀ ਵਿੱਚ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, “ਮੈਂ ਸਾਰੇ ਬੀਐੱਸਐੱਫ ਅਧਿਕਾਰੀਆਂ ਨੂੰ ਦੋਸ਼ੀ ਨਹੀਂ ਠਹਿਰਾ ਰਹੀ। ਉਹ ਸਾਡੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ। ਪਰ ਬੀਐੱਸਐੱਫ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਭਲਕੇ ਭਾਜਪਾ ਭਾਵੇਂ ਸੱਤਾ ਵਿੱਚ ਨਾ ਹੋਵੇ ਪਰ ਉਨ੍ਹਾਂ ਨੇ ਆਪਣਾ ਕੰਮ ਕਰਦੇ ਰਹਿਣਾ ਹੈ।”

Advertisement

ਜ਼ਿਕਰਯੋਗ ਹੈ ਕਿ ਮਮਤਾ ਨੇ ਬੀਤੇ ਦਿਨ ਬੀਐੱਸਐੱਫ ‘ਤੇ ਸਰਹੱਦੀ ਇਲਾਕਿਆਂ ‘ਚ ਭਾਜਪਾ ਦੇ ਇਸ਼ਾਰੇ ‘ਤੇ ਵੋਟਰਾਂ ਨੂੰ ਡਰਾਉਣ-ਧਮਕਾਉਣ ਦਾ ਦੋਸ਼ ਲਾਇਆ ਸੀ, ਜਿਸ ‘ਤੇ ਕੇਂਦਰੀ ਬਲ ਨੇ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ‘ਸੱਚਾਈ ਤੋਂ ਕੋਹਾਂ ਦੂਰ’ ਦੱਸਿਆ ਸੀ। -ਪੀਟੀਆਈ

ਖ਼ਰਾਬ ਮੌਸਮ ਕਾਰਨ ਹੰਗਾਮੀ ਹਾਲਤ ‘ਚ ਹੈਲੀਕਾਪਟਰ ਉਤਾਰਨ ਦੌਰਾਨ ਮਮਤਾ ਜ਼ਖ਼ਮੀ

ਸਿਲੀਗੁੜੀ/ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਹੈਲੀਕਾਪਟਰ ਨੂੰ ਅੱਜ ਖਰਾਬ ਮੌਸਮ ਕਾਰਨ ਸਿਲੀਗੁੜੀ ਨੇੜੇ ਸੇਵੋਕੇ ਹਵਾਈ ਅੱਡੇ ‘ਤੇ ਹੰਗਾਮੀ ਹਾਲਤ ਵਿੱਚ ਉਤਾਰਨ ਦੌਰਾਨ ਉਹ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਬੈਕੁੰਠਪੁਰ ਜੰਗਲ ‘ਤੇ ਉਡਾਣ ਭਰਦੇ ਸਮੇਂ ਭਾਰੀ ਮੀਂਹ ਕਰਕੇ ਹੈਲੀਕਾਪਟਰ ਹਿੱਲਣ ਕਾਰਨ ਬੈਨਰਜੀ ਦੀ ਪਿੱਠ ਅਤੇ ਲੱਤਾਂ ‘ਤੇ ਸੱਟਾਂ ਲੱਗੀਆਂ ਹਨ। ਉਹ ਕੋਲਕਾਤਾ ਦੀ ਉਡਾਣ ਲਈ ਜਲਪਾਇਗੁੜੀ ਤੋਂ ਬਾਗਡੋਗਰਾ ਹਵਾਈ ਅੱਡੇ ‘ਤੇ ਜਾ ਰਹੇ ਸਨ। ਕੋਲਕਾਤਾ ਪਰਤਣ ਤੋਂ ਬਾਅਦ ਸਰਕਾਰੀ ਐੱਸਐੱਸਕੇਐੱਮ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਦਾ ਇਲਾਜ ਕੀਤਾ। ਇੱਕ ਅਧਿਕਾਰੀ ਨੇ ਦੱਸਿਆ, ”ਬਹੁਤ ਜ਼ੋਰਦਾਰ ਮੀਂਹ ਪੈ ਰਿਹਾ ਸੀ। ਬਾਗਡੋਗਰਾ ਹਵਾਈ ਅੱਡੇ ‘ਤੇ ਜਾਂਦੇ ਸਮੇਂ ਖਰਾਬ ਮੌਸਮ ਕਾਰਨ ਹੈਲੀਕਾਪਟਰ ਬਹੁਤ ਜ਼ਿਆਦਾ ਹਿੱਲਣ ਲੱਗਾ, ਜਿਸ ਮਗਰੋਂ ਪਾਇਲਟ ਨੇ ਐਮਰਜੈਂਸੀ ਲੈਂਡਿੰਗ ਕਰਨ ਦਾ ਫੈਸਲਾ ਲਿਆ।” ਉਨ੍ਹਾਂ ਦੱਸਿਆ ਕਿ ਹੈਲੀਕਾਪਟਰ ਹਿੱਲਣ ਕਾਰਨ ਬੈਨਰਜੀ ਦੀ ਪਿੱਠ ਅਤੇ ਲੱਤਾਂ ‘ਤੇ ਸੱਟਾਂ ਲੱਗੀਆਂ ਹਨ। ਇਸ ਤੋਂ ਬਾਅਦ ਉਹ ਸੜਕ ਰਾਹੀਂ ਬਾਗਡੋਗਰਾ ਹਵਾਈ ਅੱਡੇ ‘ਤੇ ਪਹੁੰਚੇ ਅਤੇ ਕੋਲਕਾਤਾ ਲਈ ਫਲਾਈਟ ਲਈ। -ਪੀਟੀਆਈ

Advertisement
Tags :
ਕੇਂਦਰਬਾਕੀ:ਬੈਨਰਜੀਭਾਜਪਾਮਹੀਨੇਮਮਤਾਿਵੱਚ