ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਦੀ ਮਾਤਾ ਸਣੇ ਛੇ ਜਣੇ ਜੇਲ੍ਹ ਵਿੱਚੋਂ ਰਿਹਾਅ

07:55 AM Apr 16, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 15 ਅਪਰੈਲ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ, ਹੋਰ ਪਰਿਵਾਰਕ ਮੈਂਬਰਾਂ ਸਮੇਤ ਛੇ ਵਿਅਕਤੀਆਂ ਨੂੰ ਅੱਜ ਸ਼ਾਮ ਨੂੰ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਜਥੇਬੰਦੀ ਦੇ ਇੱਕ ਆਗੂ ਨੇ ਦੱਸਿਆ ਕਿ ਉਨ੍ਹਾਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਖਾਲਸਾ ਮਾਰਚ ਕੱਢਣ ਤੋਂ ਰੋਕਣ ਲਈ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਸੀ। ਪੁਲੀਸ ਨੇ ਉਨ੍ਹਾਂ ਖਿਲਾਫ ਅਗਾਊਂ ਬਚਾਓ ਨੀਤੀ ਤਹਿਤ ਕਾਰਵਾਈ ਕਰਦਿਆਂ ਜੇਲ੍ਹ ਭੇਜ ਦਿੱਤਾ ਸੀ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਮੈਂਬਰਾਂ ਵੱਲੋਂ ਜ਼ਮਾਨਤ ਲਈ ਅਪੀਲ ਸੈਸ਼ਨ ਕੋਰਟ ਵਿੱਚ ਦਾਇਰ ਕੀਤੀ ਗਈ ਸੀ ਪਰ ਇਸ ਤੋਂ ਪਹਿਲਾਂ ਹੀ ਅੱਜ ਪੁਲੀਸ ਵੱਲੋਂ ਉਨ੍ਹਾਂ ਨੂੰ ਜ਼ਮਾਨਤ ’ਤੇ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਰਿਹਾਅ ਕੀਤੇ ਗਏ ਵਿਅਕਤੀਆਂ ਵਿੱਚ ਅੰਮ੍ਰਿਤ ਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਇੱਕ ਚਾਚਾ, ਚਾਚੀ ਤੇ ਭੂਆ ਸਮੇਤ ਹੋਰ ਸ਼ਾਮਿਲ ਸਨ। ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਇਹ ਸਾਰੇ ਹੈਰੀਟੇਜ ਸਟਰੀਟ ਵਿੱਚ ਚੱਲ ਰਹੇ ਧਰਨੇ ਵਾਲੇ ਸਥਾਨ ’ਤੇ ਪੁੱਜ ਗਏ ਹਨ। ਪਰਿਵਾਰ ਤੇ ਸਮਰਥਕਾਂ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 8 ਅਪਰੈਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਤੱਕ ਚੇਤਨਾ ਮਾਰਚ ਕੱਢਿਆ ਜਾਣਾ ਸੀ।

Advertisement

Advertisement
Advertisement