For the best experience, open
https://m.punjabitribuneonline.com
on your mobile browser.
Advertisement

ਲਹਿੰਦੇ ਪੰਜਾਬ ਵਿੱਚ ਅਤਿਵਾਦੀਆਂ ਵੱਲੋਂ ਛੇ ਵਿਅਕਤੀਆਂ ਦੀ ਹੱਤਿਆ

07:05 AM Jan 03, 2024 IST
ਲਹਿੰਦੇ ਪੰਜਾਬ ਵਿੱਚ ਅਤਿਵਾਦੀਆਂ ਵੱਲੋਂ ਛੇ ਵਿਅਕਤੀਆਂ ਦੀ ਹੱਤਿਆ
Advertisement

ਪਿਸ਼ਾਵਰ, 2 ਜਨਵਰੀ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ’ਚ ਅਤਿਵਾਦੀਆਂ ਨੇ ਪੰਜਾਬ ਸੂਬੇ ਦੇ 6 ਨਾਈਆਂ ਨੂੰ ਅਗਵਾ ਕਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਏਆਰਵਾਈ ਨਿਊਜ਼ ਨੇ ਦੱਸਿਆ ਕਿ ਇਹ ਘਟਨਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਦੇ ਮੀਰ ਅਲੀ ਇਲਾਕੇ ਵਿੱਚ ਵਾਪਰੀ। ਪੀੜਤ ਮੂਲ ਰੂਪ ਵਿੱਚ ਪੰਜਾਬ ਦੇ ਵਸਨੀਕ ਸਨ, ਜੋ ਸਥਾਨਕ ਬਾਜ਼ਾਰ ਵਿੱਚ ਨਾਈ ਦੀਆਂ ਦੁਕਾਨਾਂ ਚਲਾਉਂਦੇ ਸਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੂੰ ਬੀਤੇ ਦਿਨ ਅਗਵਾ ਕੀਤਾ ਗਿਆ ਸੀ ਅਤੇ ਅੱਜ ਇਨ੍ਹਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਘਟਨਾ ਦੀ ਤੁਰੰਤ ਕਿਸੇ ਵੀ ਅਤਿਵਾਦੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ। ਪੁਲੀਸ ਨੇ ਮੁਲਜ਼ਮਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨੀਂ ਵੀ ਉੱਤਰੀ ਵਜ਼ੀਰਿਸਤਾਨ ’ਚ ਅਤਿਵਾਦੀਆਂ ਨੇ ਪੰਜ ਮਜ਼ਦੂਰਾਂ ਦੀ ਹੱਤਿਆ ਕਰ ਦਿੱਤੀ ਸੀ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement