ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਦੋਸ਼ ਹੇਠ ਛੇ ਵਿਅਕਤੀਆਂ ਨੂੰ ਜੁਰਮਾਨਾ

07:55 AM May 24, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 23 ਮਈ
ਖੇਤੀ ਤੇ ਕਿਸਾਨ ਕਲਿਆਣ ਵਿਭਾਗ ਦੇ ਉਪ ਨਿਰਦੇਸ਼ਕ ਡਾ. ਸੁਰਿੰਦਰ ਮਲਿਕ ਨੇ ਕਿਹਾ ਕਿ ਕੁਰੂਕਸ਼ੇਤਰ ਜ਼ਿਲ੍ਹੇ ’ਚ ਫਸਲਾਂ ਦੇ ਨਾੜ ਨੂੰ ਸਾੜਨ ਵਾਲੇ ਕਿਸਾਨਾਂ ’ਤੇ ਸੈਟੇਲਾਈਟ ਦੇ ਨਾਲ-ਨਾਲ ਹੋਰ ਅਧਿਕਾਰੀਆਂ ਦੇ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ। ਹੁਣ ਤੱਕ ਜ਼ਿਲ੍ਹੇ ’ਚ 172 ਥਾਵਾਂ ’ਤੇ ਫਸਲਾਂ ਦੇ ਨਾੜ ਨੂੰ ਅੱਗ ਲਾਉਣ ਦੀ ਸੂਚਨਾ ਮਿਲੀ ਹੈ। ਇਨ੍ਹਾਂ ’ਚ 148 ਥਾਵਾਂ ’ਤੇ ਅੱਗ ਲਾਉਣ ਦੀ ਸਹੀ ਸੂਚਨਾ ਮਿਲੀ ਹੈ, ਜਿਨ੍ਹਾਂ ’ਚ 144 ਥਾਵਾਂ ’ਤੇ ਖੇਤੀ ਯੋਗ ਜ਼ਮੀਨ ’ਤੇ ਅੱਗ ਲਾਈ ਗਈ। ਇਸ ’ਤੇ ਕਾਰਵਾਈ ਕਰਦਿਆਂ 6 ਲੋਕਾਂ ਦੇ ਚਲਾਨ ਕੀਤੇ ਗਏ ਤੇ 15 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਗਿਆ। ਡੀਡੀਏ ਸੁਰਿੰਦਰ ਮਲਿਕ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦੇ ਹੋਏ ਕਿਹਾ ਹੈ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਫਸਲਾਂ ਦੇ ਨਾੜ ਨੂੰ ਸਾੜਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣਾ ਲਾਜ਼ਮੀ ਬਣਾਉਣ ਤੇ ਅਜਿਹੇ ਲੋਕਾਂ ਦੇ ਚਲਾਨ ਕਰ ਜੁਰਮਾਨਾ ਲਾਉਣਾ ਵੀ ਲਾਜ਼ਮੀ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ। ਸਾਰੇ ਅਧਿਕਾਰੀ ਆਪੋ-ਆਪਣੇ ਖੇਤਰ ’ਚ ਨਿਗਰਾਨੀ ਰੱਖਣ ਤਾਂ ਜੋ ਕੋਈ ਵਿਅਕਤੀ ਫਸਲਾਂ ਦੇ ਨਾੜ ਤੇ ਰਹਿੰਦ-ਖੂੰਹਦ ਨਾ ਸਾੜ ਸਕੇ। ਜੇ ਕੋਈ ਕਿਸਾਨ ਜਾਂ ਵਿਅਕਤੀ ਫਸਲ ਦੇ ਨਾੜ ਨੂੰ ਅੱਗ ਲਾਉਂਦਾ ਹੈ ਤਾਂ ਉਸ ਖ਼ਿਲਾਫ਼ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਸੀਆਰਐੱਸ ਸਕੀਮ ਦੇ ਤਹਿਤ ਖੇਤੀ ਵਿਭਾਗ ਵੱਲੋਂ ਆਈਈਸੀ ਐਕਟਵਿਟੀ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ।

Advertisement

Advertisement