For the best experience, open
https://m.punjabitribuneonline.com
on your mobile browser.
Advertisement

ਜਲੰਧਰ ਵਿਚ ਗੈਂਗਸਟਰਾਂ ਕੋਲੋਂ ਛੇ ਪਿਸਤੌਲ ਬਰਾਮਦ

09:17 AM Mar 31, 2024 IST
ਜਲੰਧਰ ਵਿਚ ਗੈਂਗਸਟਰਾਂ ਕੋਲੋਂ ਛੇ ਪਿਸਤੌਲ ਬਰਾਮਦ
ਜਲੰਧਰ ’ਚ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ। -ਫੋਟੋ: ਮਲਕੀਅਤ
Advertisement

ਪੱਤਰ ਪ੍ਰੇਰਕ/ਪੀਟੀਆਈ
ਜਲੰਧਰ/ਚੰਡੀਗੜ੍ਹ, 30 ਮਾਰਚ
ਜਲੰਧਰ ਪੁਲੀਸ ਨੇ ਮੁਕਾਬਲੇ ਮਗਰੋਂ ਚਾਰ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ ਜੋ ਪ੍ਰੇਮਾ ਲਾਹੌਰੀਆ-ਵਿੱਕੀ ਗੌਂਡਰ ਗਰੋਹ ਨਾਲ ਸਬੰਧਤ ਹਨ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ‘ਐਕਸ’ ’ਤੇ ਆਖਿਆ ਕਿ ਗੈਂਗਸਟਰਾਂ ਕੋਲੋਂ ਛੇ ਪਿਸਤੌਲ ਬਰਾਮਦ ਹੋਏ ਹਨ। ਉਨ੍ਹਾਂ ਆਖਿਆ ਕਿ ਜਲੰਧਰ ਪੁਲੀਸ ਨੇ ਹੱਤਿਆ ਦੀ ਸਾਜ਼ਿਸ਼ ਨਾਕਾਮ ਕੀਤੀ ਹੈ। ਇਸ ਸਬੰਧੀ ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੂੰ ਸੂਹ ਮਿਲੀ ਸੀ ਕਿ ਗੈਂਗਸਟਰ ਸ਼ਹਿਰ ਵਿੱਚ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਆਬਾਦਪੁਰਾ ’ਚ ਇਕ ਕਾਰ ’ਚ ਅਪਰਾਧ ਦੀ ਯੋਜਨਾ ਬਣਾਉਂਦੇ ਹੋਏ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਛਾਪੇਮਾਰੀ ਦੌਰਾਨ ਨਵੀਨ ਸੈਣੀ ਉਰਫ਼ ਚਿੰਟੂ ਵਾਸੀ ਹਰਗੋਬਿੰਦ ਨਗਰ, ਨੀਰਜ ਕਪੂਰ ਉਰਫ਼ ਝਾਂਗੀ ਵਾਸੀ ਗਾਂਧੀ ਕੈਂਪ ਜਲੰਧਰ, ਕਿਸ਼ਨ ਬਾਲੀ ਉਰਫ਼ ਗੰਜਾ ਵਾਸੀ ਅਬਾਦਪੁਰਾ ਜਲੰਧਰ ਅਤੇ ਵਿਨੋਦ ਜੋਸ਼ੀ ਵਾਸੀ ਸਰਾਭਾ ਨਗਰ ਜਲੰਧਰ ਨੂੰ ਕਰਾਸ ਫਾਇਰਿੰਗ ਵਿੱਚ ਕਾਬੂ ਕਰ ਲਿਆ। ਪੁਲੀਸ ਅਨੁਸਾਰ ਮੁਲਜ਼ਮਾਂ ਕੋਲੋਂ ਛੇ ਪਿਸਤੌਲ ਅਤੇ 26 ਕਾਰਤੂਸ ਬਰਾਮਦ ਕੀਤੇ ਗਏ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਪੁਲੀਸ ਨੇ ਕਤਲ ਦੀਆਂ ਦੋ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ 6 ਜਲੰਧਰ ਵਿੱਚ ਕੇਸ ਦਰਜ ਕਰ ਲਿਆ ਲਿਆ ਹੈ। ਪੁਲੀਸ ਅਨੁਸਾਰ ਨਵੀਨ ਸੈਣੀ ਉਰਫ਼ ਚਿੰਟੂ ਵਿਰੁੱਧ 21 ਅਤੇ ਨੀਰਜ ਕਪੂਰ ਵਿਰੁੱਧ ਜਲੰਧਰ, ਮੋਹਾਲੀ, ਪਟਿਆਲਾ ਅਤੇ ਹੁਸ਼ਿਆਰਪੁਰ ਵਿੱਚ ਅਪਰਾਧਿਕ ਮਾਮਲੇ ਦਰਜ ਹਨ ਜਦੋਂ ਕਿ ਦੋ ਹੋਰ ਗੈਂਗਸਟਰਾਂ ਦੇ ਅਪਰਾਧਿਕ ਪਿਛੋਕੜ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲੀਸ ਅਨੁਸਾਰ ਮੁਲਜ਼ਮਾਂ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×