For the best experience, open
https://m.punjabitribuneonline.com
on your mobile browser.
Advertisement

‘ਆਊਟਰ ਮਨੀਪੁਰ’ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਨੂੰ ਮੁੜ ਪੈਣਗੀਆਂ ਵੋਟਾਂ

12:50 PM Apr 28, 2024 IST
‘ਆਊਟਰ ਮਨੀਪੁਰ’ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਨੂੰ ਮੁੜ ਪੈਣਗੀਆਂ ਵੋਟਾਂ
Advertisement

ਇੰਫਾਲ, 28 ਅਪਰੈਲ
‘ਆਊਟਰ ਮਨੀਪੁਰ’ ਲੋਕ ਸਭਾ ਹਲਕੇ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਅਪਰੈਲ ਨੂੰ ਮੁੜ ਤੋਂ ਵੋਟਾਂ ਪੈਣਗੀਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 26 ਅਪਰੈਲ ਨੂੰ ਇਨ੍ਹਾਂ ਛੇ ਪੋਲਿੰਗ ਸਟੇਸ਼ਨਾਂ ’ਚੋਂ ਚਾਰ ਸਟੇਸ਼ਨਾਂ ’ਤੇ ਵੋਟਿੰਗ ਪੂਰੀ ਹੋਣ ਤੋਂ ਪਹਿਲਾਂ ਅਣਪਛਾਤੇ ਵਿਅਕਤੀਆਂ ਨੇ ਈਵੀਐੱਮਜ਼ ਅਤੇ ਵੀਵੀਪੈਟ ਦਾ ਨੁਕਸਾਨ ਕਰ ਦਿੱਤਾ ਸੀ। ਇਕ ਪੋਲਿੰਗ ਸਟੇਸ਼ਨ ’ਤੇ ਈਵੀਐੱਮ ਵਿੱਚ ਖ਼ਰਾਬੀ ਦੀ ਸੂਚਨਾ ਮਿਲੀ ਸੀ ਅਤੇ ਇਕ ਹੋਰ ਪੋਲਿੰਗ ਸਟੇਸ਼ਨ ’ਤੇ ‘ਅਣਪਛਾਤੇ ਬਦਮਾਸ਼ਾਂ ਵੱਲੋਂ ਧਮਕਾਏ ਜਾਣ ਅਤੇ ਖ਼ਤਰੇ’ ਕਰ ਕੇ ਵੋਟਿੰਗ ਪੂਰੀ ਨਹੀਂ ਸੀ ਹੋ ਸਕੀ। ਮਨੀਪੁਰ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਜਾਰੀ ਇਕ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਕਿ ਉਖਰੂਲ ਵਿਧਾਨ ਸਭਾ ਖੇਤਰ ਵਿੱਚ ਚਾਰ ਪੋਲਿੰਗ ਸਟੇਸ਼ਨਾਂ ਅਤੇ ਉਖਰੂਲ ਵਿੱਚ ਚਿੰਗਾਈ ਵਿਧਾਨ ਸਭਾ ਖੇਤਰ  ਅਤੇ ਸੈਨਾਪਤੀ ਵਿੱਚ ਕਰੋਂਗ ’ਚ ਇਕ-ਇਕ ਪੋਲਿੰਗ ਸਟੇਸ਼ਨ ’ਤੇ ਵੋਟਿੰਗ ਰੱਦ ਕਰਨ ਦਾ ਕਰ ਦਿੱਤਾ ਗਿਆ ਹੈ ਅਤੇ 30 ਅਪਰੈਲ ਨੂੰ ਮੁੜ ਤੋਂ ਵੋਟਿੰਗ ਕਰਵਾਈ ਜਾਵੇਗੀ। -ਪੀਟੀਆਈ

Advertisement

Advertisement
Author Image

Advertisement
Advertisement
×