For the best experience, open
https://m.punjabitribuneonline.com
on your mobile browser.
Advertisement

ਮੋਗਾ ਵਿੱਚ ਛੇ ਸੀਨੀਅਰ ਅਕਾਲੀ ਆਗੂਆਂ ਨੇ ਪਾਰਟੀ ਛੱਡੀ

09:14 AM Mar 31, 2024 IST
ਮੋਗਾ ਵਿੱਚ ਛੇ ਸੀਨੀਅਰ ਅਕਾਲੀ ਆਗੂਆਂ ਨੇ ਪਾਰਟੀ ਛੱਡੀ
ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਐਲਾਨ ਕਰਦੇ ਹੋਏ ਟਕਸਾਲੀ ਆਗੂ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 30 ਮਾਰਚ
ਪੰਜਾਬ ’ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ’ਚ ਭਾਵੇਂ ਏਕੇ ਦੀ ਮੁਹਿੰਮ ਜ਼ੋਰ ਫੜ ਰਹੀ ਹੈ ਪਰ ਸਿੱਖਾਂ ਦੀ ਸਭ ਤੋਂ ਪੁਰਾਣੀ ਨੁਮਾਇੰਦਾ ਇਹ ਸਿਆਸੀ ਜਮਾਤ ਆਪਣੀ ਹੋਂਦ ਦੇ ਸਭ ਤੋਂ ਗੰਭੀਰ ਸੰਕਟ ਦੇ ਦੌਰ ’ਚ ਲੰਘ ਰਹੀ ਹੈ। ਇੱਥੇ ਪਾਰਟੀ ਦੇ ਦੋ ਸਰਕਲ ਜਥੇਦਾਰਾਂ ਅਤੇ ਚਾਰ ਹੋਰ ਸੀਨੀਅਰ ਆਗੂਆਂ ਨੇ ਉਨ੍ਹਾਂ ਨਾਲ ਭੇਦਭਾਵ ਕਰਨ ਦੇ ਦੋਸ਼ ਲਗਾਉਂਦੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ।
ਇੱਥ ਪ੍ਰੈੱਸ ਕਾਨਫਰੰਸ ਵਿੱਚ ਮੋਗਾ ਵਿਧਾਨ ਸਭਾ ਹਲਕਾ ਅਬਜ਼ਰਵਰ ਕੌਂਸਲਰ ਗਵਰਧਨ ਪੋਪਲੀ ਨੇ ਕਿਹਾ ਕਿ ਉਨ੍ਹਾਂ ਸਮੇਤ ਸਾਬਕਾ ਕੌਂਸਲਰ ਤੇ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੱਕੀਵਾਲਾ, ਸਾਬਕਾ ਕੌਂਸਲਰ ਦੀਪਇੰਦਰ ਸਿੰਘ ਸੰਧੂ, ਸਾਬਕਾ ਕੌਂਸਲਰ ਕਾਲਾ ਬਜਾਜ ਤੇ ਦੋਵੇਂ ਸਰਕਲ ਜਥੇਦਾਰ ਟਕਸਾਲੀ ਅਕਾਲੀ ਹਨ। ਉਨ੍ਹਾਂ ਪਾਰਟੀ ਆਗੂਆਂ ’ਤੇ ਭੇਦਭਾਵ ਕਰਨ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਇਸ ਮੌਕੇ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਆਪਣੇ ਸਾਥੀ ਵਰਕਰਾਂ ਨਾਲ ਵਿਚਾਰ-ਵਟਾਦਰਾਂ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨਗੇ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਧਾਂਤਾਂ ਨਾਲ ਜੁੜੀ ਪਾਰਟੀ ਹੈ ਤੇ ਇਸ ਦੀਆਂ ਕੁਰਬਾਨੀਆਂ ਬੇਮਿਸਾਲ ਹਨ। ਪਾਰਟੀ ਵਿਚ ਨਿਮਰਤਾ ਦੀ ਥਾਂ ਹੁਣ ਟਕਸਾਲੀਆਂ ਨੂੰ ਪਛਾੜ ਕੇ ਨਵੇਂ ਚਿਹਰੇ ਅੱਗੇ ਲਿਆਉਣ ਦਾ ਸੱਭਿਆਚਾਰ ਭਾਰੂ ਹੋ ਗਿਆ। ਜ਼ਿਕਰਯੋਗ ਹੈ ਕਿ ਇਹ ਸਾਰੇ ਆਗੂ ਪਾਰਟੀ ਵੱਲੋਂ ਕਰੀਬ 7 ਮਹੀਨੇ ਪਹਿਲਾਂ ਇਥੋਂ ਐਲਾਨੇ ਅਹੁਦੇਦਾਰਾਂ ਦੀ ਸੁੂਚੀ ਤੋਂ ਨਾਰਾਜ਼ ਚੱਲੇ ਆ ਰਹੇ ਹਨ।
ਉਨ੍ਹਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਪਹਿਲਾਂ ਵੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪ੍ਰੇਮ ਚੱਕੀਵਾਲਾ ਦੇ ਘਰ ਉਨ੍ਹਾਂ ਦੇ ਭਰਾ ਦੇ ਦੇਹਾਂਤ ਬਹਾਨੇ ਉਨ੍ਹਾਂ ਨੂੰ ਮਨਾਉਣ ਲਈ ਆਏ ਸਨ। ਕੌਂਸਲਰ ਗਵਰਧਨ ਪੋਪਲੀ ਨੇ ਕਿਹਾ ਕਿ 21 ਮਾਰਚ ਨੂੰ ਹਲਕੇ ਵਿੱਚ ‘ਪੰਜਾਬ ਬਚਾਓ ਯਾਤਰਾ’ ਦੌਰਾਨ ਉਨ੍ਹਾਂ ਇੱਥੇ ਪਾਰਟੀ ਵਰਕਰਾਂ ਦਾ ਭਾਰੀ ਇਕੱਠ ਰੱਖਿਆ ਸੀ ਪਰ ਪਾਰਟੀ ਪ੍ਰਧਾਨ ਉਨ੍ਹਾਂ ਅਤੇ ਹੋਰ ਵਰਕਰਾਂ ਦੇ ਗਿਲੇ ਸ਼ਿਕਵੇ ਸੁਣਨ ਲਈ ਨਹੀਂ ਪੁੱਜੇ ਤੇ ਇਸ ਤੋਂ ਤਲਖੀ ਹੋਰ ਵਧ ਗਈ।

Advertisement

Advertisement
Author Image

sukhwinder singh

View all posts

Advertisement
Advertisement
×