For the best experience, open
https://m.punjabitribuneonline.com
on your mobile browser.
Advertisement

ਕੀਰਤਪੁਰ-ਮਨਾਲੀ ਹਾਈਵੇਅ ’ਤੇ ਛੇ ਵਾਹਨ ਟਕਰਾਏ; ਇੱਕ ਹਲਾਕ

06:34 AM Jun 19, 2024 IST
ਕੀਰਤਪੁਰ ਮਨਾਲੀ ਹਾਈਵੇਅ ’ਤੇ ਛੇ ਵਾਹਨ ਟਕਰਾਏ  ਇੱਕ ਹਲਾਕ
ਪਿੰਡ ਮੋੜਾ ਟੌਲ ਪਲਾਜਾ ਨਜ਼ਦੀਕ ਵਾਪਰੇ ਹਾਦਸੇ ਦੌਰਾਨ ਨੁਕਸਾਨਿਆ ਵਾਹਨ।
Advertisement

ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 18 ਜੂਨ
ਬੀਤੀ ਰਾਤ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇਅ ’ਤੇ ਪਿੰਡ ਮੋੜਾ ਵਿੱਚ ਲੱਗੇ ਟੌਲ ਪਲਾਜ਼ਾ ਨਜ਼ਦੀਕ ਪਰਚੀ ਕਟਾਉਣ ਲਈ ਕਤਾਰ ’ਚ ਖੜ੍ਹੇ ਵਾਹਨਾਂ ਨੂੰ ਪਿੱਛੋਂ ਆ ਰਹੇ ਤੇਜ਼ ਰਫਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਛੇ ਵਾਹਨ ਆਪਸ ਵਿੱਚ ਟਕਰਾ ਗਏ ਤੇ ਇੱਕ ਸਵਿੱਫਟ ਕਾਰ ਦੇ ਡਰਾਈਵਰ ਦੇ ਸਰੀਰ ਦੇ ਦੋ ਟੋਟੇ ਹੋ ਗਏ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਧਰਮਪਾਲ ਹਿਮਾਚਲ ਪ੍ਰਦੇਸ਼ ਪੁਲੀਸ ਵਿੱਚ ਬੱਸੀ ਪਿੰਡ ਵਿੱਚ ਬਟਾਲੀਅਨ ਪੰਜ ਦਾ ਜਵਾਨ ਸੀ। ਇਸ ਹਾਦਸੇ ’ਚ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸਐੱਚਓ ਜਤਿਨ ਕੁਮਾਰ ਨੇ ਦੱਸਿਆ ਕਿ ਕੈਂਟਰ ਚਾਲਕ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮ੍ਰਿਤਕ ਵਿਅਕਤੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਪ੍ਰੇਮ ਪ੍ਰਸ਼ਾਂਤ ਦੇ ਬਿਆਨਾਂ ’ਤੇ ਕੈਂਟਰ ਚਾਲਕ ਰੰਜੇ ਮੁਖੀਆ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਮਰਨ ਵਾਲੇ ਧਰਮਪਾਲ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਇਸ ਹਾਦਸੇ ਵਿੱਚ ਕੈਂਟਰ ਟਰੱਕ ਦਾ ਕੰਡਕਟਰ ਵੀ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਬਿਲਾਸਪੁਰ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਟੌਲ ਪਲਾਜ਼ਾ ਪਿੰਡ ਮੋੜਾ ਵਿੱਚ ਵਾਪਰਿਆ ਇਹ ਹਾਦਸਾ ਏਨਾ ਭਿਆਨਕ ਸੀ ਇਹ ਕਾਰ ਵਿੱਚ ਬੁਰੀ ਤਰ੍ਹਾਂ ਨਾਲ ਫਸੇ ਮ੍ਰਿਤਕ ਦੇ ਅੱਧੇ ਸਰੀਰ ਨੂੰ ਬਾਹਰ ਕੱਢਣ ਲਈ ਮੌਕੇ ਉੱਪਰ ਹਾਈਡਰਾ ਮਸ਼ੀਨਾਂ ਦੀ ਮਦਦ ਲੈਣੀ ਪਈ। ਰਾਤ ਨੂੰ ਮੌਕੇ ’ਤੇ ਬਚਾਅ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਆਨੰਦਪੁਰ ਸਾਹਿਬ ਦੇ ਡੀਐੱਸਪੀ ਅਜੈ ਸਿੰਘ, ਥਾਣਾ ਸ੍ਰੀ ਕੀਰਤਪੁਰ ਸਾਹਿਬ ਅਤੇ ਸਵਾਰ ਘਾਟ ਹਿਮਾਚਲ ਪ੍ਰਦੇਸ਼ ਦੀ ਪੁਲੀਸ ਪਾਰਟੀ ਮੌਕੇ ਉੱਪਰ ਪਹੁੰਚ ਗਏ ਜਿੱਥੇ ਉਨ੍ਹਾਂ ਵੱਲੋਂ ਆਪਣੀਆਂ ਟੀਮਾਂ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਪਾਸੇ ਕਰਵਾਇਆ ਗਿਆ ਅਤੇ ਸੜਕੀ ਆਵਾਜਾਈ ਬਹਾਲ ਕਰਵਾਈ ਗਈ।

Advertisement

ਸੜਕ ਹਾਦਸੇ ’ਚ ਇਕ ਦੀ ਮੌਤ

ਚੰਡੀਗੜ੍ਹ (ਟਨਸ): ਚੰਡੀਗੜ੍ਹ ਵਿੱਚ ਪੀਜੀਆਈ ਚੌਕ ਦੇ ਨਜ਼ਦੀਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਰਕੇ ਐਕਵਿਟਾ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਮ੍ਰਿਤਕ ਦੇ ਪੁੱਤਰ ਦਵਿੰਦਰ ਚਾਵਲਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦੇ ਪਿਤਾ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੇ ਸੀ, ਜਦੋਂ ਉਹ ਪੀਜੀਆਈ ਚੌਕ ਵਿੱਚ ਪਹੁੰਚੇ ਤਾਂ ਤੇਜ਼ ਰਫ਼ਤਾਰ ਕਾਰ ਚਾਲਕ ਐਕਟਿਵਾ ਵਿੱਚ ਟੱਕਰ ਮਾਰ ਕੇ ਫਰਾਰ ਹੋ ਗਿਆ ਹੈ। ਥਾਣਾ ਸੈਕਟਰ-11 ਦੀ ਪੁਲੀਸ ਵੱਲੋਂ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Author Image

joginder kumar

View all posts

Advertisement
Advertisement
×