For the best experience, open
https://m.punjabitribuneonline.com
on your mobile browser.
Advertisement

ਭਾਰਤ ਵਿੱਚ ਹੁਨਰਮੰਦ ਕਾਮਿਆਂ ਨੂੰ ਵਧਾਇਆ ਜਾ ਸਕਦੈ: ਅਮਨ ਅਰੋੜਾ

11:02 AM Jun 16, 2024 IST
ਭਾਰਤ ਵਿੱਚ ਹੁਨਰਮੰਦ ਕਾਮਿਆਂ ਨੂੰ ਵਧਾਇਆ ਜਾ ਸਕਦੈ  ਅਮਨ ਅਰੋੜਾ
ਹੋਣਹਾਰ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਅਮਨ ਅਰੋੜਾ।
Advertisement

ਗੁਰਦੇਵ ਸਿੰਘ ਗਹੂੰਣ
ਬਲਾਚੌਰ, 15 ਜੂਨ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੈਮਰਿਨ ਟੈੱਕ ਸਕਿਲ ਯੂਨੀਵਰਸਿਟੀ ਰੈਲ ਮਾਜਰਾ ਵਿੱਚ ਐੱਲਐਂਡਟੀ ਕੰਪਨੀ ਅਤੇ ਯੂਨੀਵਰਸਿਟੀ ਵਿਚਕਾਰ ਵਿਦਿਆਰਥੀਆਂ ਨੂੰ ਕੰਪਨੀ ਵਿੱਚ ਹੀ ਨੌਕਰੀ ਦਿਲਾਉਣ ਲਈ ਕੀਤੇ ਗਏ ਸਮਝੌਤੇ ਸਬੰਧੀ ਕਰਵਾਏ ਗਏ ਸਮਾਗਮ ’ਚ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਚੁੱਕਣਾ ਅੱਜ ਦੇ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਹੁਨਰਮੰਦ ਨੌਜਵਾਨਾਂ ਦੀ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਬਹੁਤ ਮੰਗ ਹੈ ਅਤੇ ਦੂਸਰੇ ਦੇਸ਼ ਦੇਸ਼ ਨੂੰ ਸਕਿੱਲਡ ਮੈਨਪਾਵਰ ਦੀ ਨਜ਼ਰ ਦੇ ਤੌਰ ’ਤੇ ਦੇਖਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿੱਤੇ ਵਿੱਚ ਸਕਿੱਲ ਹਾਸਲ ਕਰਨਾ ਇਕ ਕਲਾ ਹੈ ਅਤੇ ਇਸ ਨੂੰ ਸਖ਼ਤ ਮਿਹਨਤ ਨਾਲ ਹੀ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਹੁਨਰਮੰਦ ਕਾਮਿਆਂ ਨੂੰ ਹੋਰ ਵੀ ਵਧਾਇਆ ਜਾ ਸਕਦਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਲੈਮਰਿਨ ਟੈੱਕ ਸਕਿਲ ਯੂਨੀਵਰਸਿਟੀ ਵਰਗੇ ਸੰਸਥਾਨ ਸਕਿੱਲਡ ਮੈਨਪਾਵਰ ਨੂੰ ਵਧਾਉਣ ਲਈ ਅਹਿਮ ਯੋਗਦਾਨ ਦੇ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪੂਰੀ ਤਰ੍ਹਾਂ ਨਾਲ ਕਿਸੇ ਕਿੱਤੇ ਵਿੱਚ ਮੁਹਾਰਤ ਹਾਸਲ ਕਰ ਕੇ ਹੀ ਅੱਗੇ ਵਧਣ। ਇਸ ਦੌਰਾਨ ਵੱਖ-ਵੱਖ ਕਿੱਤਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਡਾ. ਸੰਦੀਪ ਸਿੰਘ ਕੌੜਾ, ਉੱਪ ਕੁਲਪਤੀ ਏਐੱਸ ਚਾਵਲਾ, ਪ੍ਰੋ. ਉੱਪ ਕੁਲਪਤੀ ਡਾ. ਪਰਮਿੰਦਰ ਕੌਰ ਅਤੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੀ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×