For the best experience, open
https://m.punjabitribuneonline.com
on your mobile browser.
Advertisement

ਐੱਸਕੇਐੱਮ ਦੇ ਵਫ਼ਦ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

07:24 AM Jun 29, 2024 IST
ਐੱਸਕੇਐੱਮ ਦੇ ਵਫ਼ਦ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ
ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਆਗੂ।
Advertisement

ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 28 ਜੂਨ
ਦੱਖਣ ਭਾਰਤ ਦੇ ਦੌਰੇ ’ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਉਚ ਪੱਧਰੀ ਵਫ਼ਦ ਦੀ ਆਂਧਰਾ ਪ੍ਰਦੇਸ਼ ਦੇ ਹਿੰਦੂਪੁਰ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਹੋਈ ਜਿਸ ਵਿਚ ਕਰਨਾਟਕ ਤੋਂ ਕਿਸਾਨ ਆਗੂ ਕੁਰਬਰੂ ਸਾਂਤਾ ਕੁਮਾਰ, ਪੰਜਾਬ ਤੋਂ ਜਗਜੀਤ ਸਿੰਘ ਡੱਲੇਵਾਲ, ਹਰਿਆਣਾ ਅਤੋਂ ਅਭਿਮੰਨਿਊ ਕੋਹਾੜ, ਲਖਵਿੰਦਰ ਸਿੰਘ ਔਲਖ, ਜਫ਼ਰ ਖਾਨ, ਤਾਮਿਲਨਾਡੂ ਤੋਂ ਪੀ.ਆਰ.ਪਾਂਡਿਅਨ, ਆਂਧਰਾ ਪ੍ਰਦੇਸ਼ ਤੋਂ ਉਮਰ ਫਾਰੂਕ ਖਾਨ, ਪਲਵਿੰਦਰ ਸਿੰਘ, ਮਹਿੰਦਰਜੀਤ ਸਿੰਘ ਤੇ ਵੈਂਕਟੇਸ਼ ਰਾਮ ਰੈੱਡੀ ਆਦਿ ਆਗੂ ਹਾਜ਼ਰ ਸਨ।
ਭਾਰਤੀ ਕਿਸਾਨ ਏਕਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਆਂਧਰਾ ਪ੍ਰਦੇਸ਼ ਤੋਂ ਜਾਰੀ ਬਿਆਨ ’ਚ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਮੁੱਚੇ ਦੇਸ਼ ਦੇ ਕਿਸਾਨਾਂ ਨੂੰ ਇੱਕਜੁੱਟ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪਵੇਗਾ। ਕਿਸਾਨ ਅੰਦੋਲਨ-2 ਨੂੰ ਮਜ਼ਬੂਤ ਕਰਨ ਲਈ ਮੋਰਚੇ ਵੱਲੋਂ ਦਿੱਤੇ ਗਏ ਸਾਰੇ ਪ੍ਰੋਗਰਾਮਾਂ ਨੂੰ ਆਂਧਰਾ ਪ੍ਰਦੇਸ਼ ਵਿੱਚ ਵੀ ਕਿਸਾਨਾਂ ਵੱਲੋਂ ਇੱਕਮੁੱਠ ਹੋ ਕੇ ਚਲਾਉਣਾ ਚਾਹੀਦਾ ਹੈ। ਡੱਲੇਵਾਲ ਨੇ ਕਿਹਾ ਕਿ ਬੰਗਲੂਰੂ ਵਿੱਚ ਐਗਰੀਕਲਚਰਲ ਪ੍ਰਾਈਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਖੇਤੀਬਾੜੀ ਦੀ ਡੂੰਘੀ ਸਮਝ ਰੱਖਣ ਵਾਲੇ ਪ੍ਰੋਫ਼ੈਸਰ ਪ੍ਰਕਾਸ਼ ਕਾਮਰੇਡੀ ਨਾਲ ਐੱਸਕੇਐੱਮ ਗੈਰ-ਸਿਆਸੀ ਦੇ ਵਫ਼ਦ ਨਾਲ਼ ਐੱਮਐੱਸਪੀ ਗਾਰੰਟੀ ਐਕਟ ਦੇ ਵਿਸ਼ੇ ’ਤੇ ਗੱਲਬਾਤ ਕੀਤੀ। ਪ੍ਰੋਫੈਸਰ ਪ੍ਰਕਾਸ਼ ਕਾਮਰੇਡੀ ਨੇ ਅੰਕੜਿਆਂ ਸਮੇਤ ਐੱਮਐੱਸਪੀ ਗਾਰੰਟੀ ਕਾਨੂੰਨ ਬਣਾਉਣ ਲਈ ਰੋਡਮੈਪ ਵੀ ਪੇਸ਼ ਕੀਤਾ। ਡੱਲੇਵਾਲ ਨੇ ਕਿਹਾ ਕਿ ਪ੍ਰੋ. ਕਾਮਰੇਡੀ ਦਾ ਮੰਨਣਾ ਹੈ ਕਿ ਜੇਕਰ ਸਰਕਾਰ ਦੀ ਇੱਛਾ ਸ਼ਕਤੀ ਹੈ ਤਾਂ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਇਆ ਜਾ ਸਕਦਾ ਹੈ, ਜਿਸ ਨਾਲ ਕਿਸਾਨਾਂ ਦੇ ਨਾਲ-ਨਾਲ ਪੂਰੇ ਦੇਸ਼ ਦੀ ਆਰਥਿਕਤਾ ਨੂੰ ਵੀ ਫਾਇਦਾ ਹੋਵੇਗਾ। ਲਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ 8 ਜੁਲਾਈ ਨੂੰ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਛੱਡ ਕੇ ਬਾਕੀ ਸਾਰੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ ਜੁਲਾਈ ਮਹੀਨੇ ’ਚ ਦੋਵਾਂ ਮੋਰਚਿਆਂ ਵਲੋਂ ਦਿੱਲੀ ਵਿਚ ਕਿਸਾਨ ਸੰਮੇਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਆਪਣੀਆਂ ਕਿਸਾਨ ਵਿਰੋਧੀ ਨੀਤੀਆਂ ਨਾ ਬਦਲੀਆਂ ਤਾਂ ਇਸ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਸਮੇਤ ਸਾਰੇ ਰਾਜਾਂ ਵਿੱਚ ਕਿਸਾਨ ਭਾਜਪਾ ਦਾ ਵਿਰੋਧ ਕਰਨਗੇ।

Advertisement

Advertisement
Author Image

sukhwinder singh

View all posts

Advertisement
Advertisement
×