ਐੱਸਕੇਐੱਮ ਨੇ ਆਪਣੇ-ਆਪ ਨੂੰ ਦਿੱਲੀ ਚੱਲੋ ਦੇ ਸੱਦੇ ਤੋਂ ਵੱਖ ਕੀਤਾ
ਮੋਹਿਤ ਖੰਨਾ
ਪਟਿਆਲਾ, 20 ਫਰਵਰੀ
ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਨ ਬਾਅਦ ਵੱਖ-ਵੱਖ ਕਿਸਾਨ ਯੂਨੀਅਨਾਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ ਤੇ ਐੱਸਕੇਐੱਮ-ਆਲ ਇੰਡੀਆ) ਨੇ ਸਪੱਸ਼ਟ ਕੀਤਾ ਹੈ ਕਿ ਉਸ ਨਾਲ ਜੁੜੀਆਂ ਯੂਨੀਅਨਾਂ 21 ਫਰਵਰੀ ਨੂੰ ਦਿੱਲੀ ਚੱਲੋ ਪ੍ਰਦਰਸ਼ਨ ’ਚ ਸ਼ਾਮਲ ਨਹੀਂ ਹੋਣਗੀਆਂ।
ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਪ੍ਰਧਾਨ ਅਤੇ ਐੱਸਕੇਐੱਮ ਦੇ ਬੁਲਾਰੇ ਪ੍ਰੇਮ ਸਿੰਘ ਭੰਗੂ ਨੇ ਦੁਹਰਾਇਆ ਕਿ ਐੱਸਕੇਐੱਮ 'ਦਿੱਲੀ ਚਲੋ' ਵਿਰੋਧ ਦਾ ਹਿੱਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ 20 ਤੋਂ 22 ਫਰਵਰੀ ਤੱਕ ਰਾਜ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰ ਰਹੇ ਹਨ ਤੇ ਤਿੰਨ ਦਿਨਾਂ ਲਈ ਭਾਜਪਾ ਦੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਜ਼ਿਲ੍ਹਾ ਇਕਾਈ ਦੇ ਪ੍ਰਧਾਨਾਂ ਦੀਆਂ ਰਿਹਾਇਸ਼ਾਂ ਦੇ ਸਾਹਮਣੇ ਚੌਵੀ ਘੰਟੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਮਲ ਹੈ। ਐੱਸਕੇਐੱਮ ਦੀ 22 ਫਰਵਰੀ ਨੂੰ ਹੋਣ ਵਾਲੀ ਮੀਟਿੰਗ ’ਚ ਅਗਲੇ ਕਦਮ ਦਾ ਫ਼ੈਸਲਾ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ), ਜੋ ਐੱਸਕੇਐੱਮ-ਆਲ ਇੰਡੀਆ ਦੀ ਕੌਮੀ ਰਾਸ਼ਟਰੀ ਤਾਲਮੇਲ ਦੀ ਮੈਂਬਰ ਹੈ, ਨੇ ਪੰਜਾਬ-ਹਰਿਆਣਾ ਸਰਹੱਦ 'ਤੇ ਸ਼ੰਭੂ ਅਤੇ ਖਨੌਰੀ ਬੈਰੀਅਰਾਂ 'ਤੇ ਪ੍ਰਦਰਸ਼ਨਕਾਰੀਆਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।